ਰੰਧਾਵਾ ਦੀ ਜਾਖੜ 'ਤੇ ਚੁਟਕੀ, ਕਿਹਾ 'ਤੁਹਾਨੂੰ ਮਨਿਸਟਰ ਬਣਾਉਣ ਦੀ ਥਾਂ ਇਕ ਸਿੱਖ ਨੂੰ ਕਿਉਂ ਮਨਿਸਟਰੀ ਦਿੱਤੀ'
Tuesday, Jun 11, 2024 - 06:26 PM (IST)
ਚੰਡੀਗੜ੍ਹ : ਰਵਨੀਤ ਬਿੱਟੂ ਨੂੰ ਮੋਦੀ ਕੈਬਨਿਟ ਵਿਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਚ ਸਿਆਸਤ ਤੇਜ਼ ਹੋ ਗਈ ਹੈ। ਗੁਰਦਾਸਪੁਰ ਤੋਂ ਪਾਰਲੀਮੈਂਟ ਚੋਣਾਂ ਜਿੱਤਣ ਵਾਲੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਟਵੀਟ ਕਰਕੇ ਚੁਟਕੀ ਲੈਂਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਜਾਖੜ ਸਾਹਿਬ ਤੁਹਾਨੂੰ ਯਾਦ ਹੈ ਕਿ ਜਦੋਂ ਤੁਸੀਂ ਕਿਹਾ ਸੀ ਕਿ ਕਾਂਗਰਸ ਨੇ ਮੈਨੂੰ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਾਇਆ ਪਰ ਹੁਣ ਭਾਜਪਾ ਨੇ ਤੁਹਾਨੂੰ ਮਨਿਸਟਰ ਬਣਾਉਣ ਦੀ ਥਾਂ ਇਕ ਸਿੱਖ ਨੂੰ ਕਿਉਂ ਮਨਿਸਟਰੀ ਦਿੱਤੀ? ਜਿਵੇਂ ਕਾਂਗਰਸ ਨੇ ਤੁਹਾਨੂੰ ਆਲੋਚਨਾ ਦਾ ਅਧਿਕਾਰ ਦਿੱਤਾ ਹੋਇਆ ਸੀ ਕਿ ਭਾਜਪਾ ਵਿਚ ਰਹਿੰਦੇ ਹੋਏ ਹੁਣ ਤੁਸੀਂ ਪਾਰਟੀ ਦੀ ਆਲੋਚਨਾ ਕਰ ਸਕਦੇ ਹੋ?
ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ
ਜਾਖੜ ਨੇ ਕਾਂਗਰਸ 'ਤੇ ਲਗਾਏ ਸਨ ਦੋਸ਼
ਦੱਸਣਯੋਗ ਹੈ ਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ 'ਤੇ ਦੋਸ਼ ਲਗਾਏ ਸਨ ਕਿ ਇਕ ਹਿੰਦੂ ਚਿਹਰਾ ਹੋਣ ਕਾਰਣ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਹੈ ਜਦਕਿ ਉਨ੍ਹਾਂ ਦੀਆਂ ਵੋਟਾਂ ਚਰਨਜੀਤ ਚੰਨੀ ਤੋਂ ਜ਼ਿਆਦਾ ਸਨ। ਹੁਣ ਇਸ ਮਾਮਲੇ 'ਤੇ ਰੰਧਾਵਾ ਨੇ ਜਾਖੜ ਨੂੰ ਸਵਾਲ ਕਰਦਿਆਂ ਪੁੱਛਿਆ ਹੈ ਕਿ ਹੁਣ ਭਾਜਪਾ ਨੇ ਤੁਹਾਨੂੰ ਮਨਿਸਟਰ ਬਣਾਉਣ ਦੀ ਥਾਂ ਇਕ ਸਿੱਖ ਨੂੰ ਕਿਉਂ ਮਨਿਸਟਰੀ ਦਿੱਤੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਵਿਧਾਇਕਾਂ ਨੂੰ 20 ਜੂਨ ਤਕ ਦੇਣਾ ਹੋਵੇਗਾ ਅਸਤੀਫ਼ਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8