ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Tuesday, Jun 16, 2026 - 01:07 PM (IST)

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ/ਨਵੀਂ ਦਿੱਲੀ : ਦਿੱਲੀ 'ਚ ਕਾਂਗਰਸ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਈਕਮਾਨ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਗੰਭੀਰ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ, ਜਿਸ 'ਚ ਗੈਂਗਸਟਰਵਾਦ ਦਾ ਮੁੱਦਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਮੀਟਿੰਗ 'ਚ ਮੰਥਨ ਕੀਤਾ ਗਿਆ। ਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਚੋਣਾਂ 'ਚ ਕਿਵੇਂ ਅੱਗੇ ਲੈ ਕੇ ਜਾਣਾ ਹੈ, ਇਸ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਨੂੰ ਸਭ ਨੂੰ ਮੰਨਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇੰਨੇ ਹੀ ਸੱਚੇ ਹਨ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸੀ. ਐੱਫ. ਐੱਸ. ਐੱਲ. ਤੋਂ ਆਪਣੀ ਜਾਂਚ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਧਾਰਮਿਕ ਸੰਸਥਾਵਾਂ ਦਾ ਸਨਮਾਨ ਕਰਦਾ ਹੀ ਅਤੇ ਅਜਿਹੇ ਮਾਮਲਿਆਂ 'ਚ ਜਲਦੀ ਅਤੇ ਨਿਰਪੱਖ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...

ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਪਾਰਦਰਸ਼ੀ ਜਾਂਚ ਕਰਕੇ ਸੱਚਾਈ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਹਰ ਸਿੱਖ ਚਾਹੁੰਦਾ ਹੈ ਕਿ ਐੱਸ. ਜੀ. ਪੀ. ਸੀ. ਅਤੇ ਸਰਕਾਰ ਦਾ ਟਕਰਾਅ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ 'ਤੇ ਕਿੰਤੂ-ਪਰੰਤੂ ਨਹੀਂ ਕੀਤਾ ਜਾ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News