ਮੈਡਮ ਸਿੱਧੂ ਦੇ ਕਾਂਗਰਸ ਛੱਡਣ 'ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਤੰਜ, 'ਛੁਟਕਾਰਾ ਮਿਲਿਆ' (ਵੀਡੀਓ)
Sunday, Feb 01, 2026 - 11:40 AM (IST)
ਚੰਡੀਗੜ੍ਹ : ਪੰਜਾਬ ਦੀ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸ ਛੱਡਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ ਅਤੇ ਸਿਆਸੀ ਆਗੂਆਂ ਦੇ ਵੱਖ-ਵੱਖ ਬਿਆਨ ਸਾਹਮਣੇ ਆ ਰਹੇ ਹਨ। ਇਸੇ ਦਰਮਿਆਨ ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਵੱਡਾ ਬਿਆਨ ਹੀ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਐਕਸ 'ਤੇ ਲਿਖਿਆ ਕਿ ਛੁਟਕਾਰਾ ਮਿਲਿਆ। ਰੰਧਾਵਾ ਨੇ ਤੰਜ ਕੱਸਦਿਆਂ ਕਿਹਾ ਕਿ ਚੰਗਾ ਹੋਇਆ ਕਿ ਨਵਜੋਤ ਕੌਰ ਸਿੱਧੂ ਤੋਂ ਛੁਟਕਾਰਾ ਮਿਲਿਆ। ਦਰਅਸਲ ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸੀ ਆਗੂਆਂ ਪ੍ਰਤੀ ਲਗਾਤਾਰ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੂੰ ਬੀਤੀ 8 ਦਸੰਬਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਰਾਜਿੰਦਰ ਕੌਰ ਭੱਠਲ ਨੇ ਬੰਬਾਂ ਵਾਲੇ ਬਿਆਨ 'ਤੇ ਤੋੜੀ ਚੁੱਪੀ, ਬੋਲੇ-ਕਿੱਸਾ ਅੱਜ ਤੋਂ 30 ਸਾਲ ਪੁਰਾਣਾ
ਨਵਜੋਤ ਕੌਰ ਨੇ ਬਿਆਨ ਦਿੱਤਾ ਸੀ ਕਿ ਜੇਕਰ ਕਾਂਗਰਸ 'ਚ ਮੁੱਖ ਮੰਤਰੀ ਬਣਨਾ ਹੈ ਤਾਂ ਉਸ ਲਈ 500 ਕਰੋੜ ਰੁਪਿਆ ਹੋਣਾ ਚਾਹੀਦਾ ਹੈ। ਇਸ ਬਿਆਨ ਤੋਂ ਬਾਅਦ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਅਤੇ ਨਵਜੋਤ ਕੌਰ ਸਿੱਧੂ ਦੀਆਂ ਮੁਸ਼ਕਲਾਂ ਵੱਧ ਗਈਆਂ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਨਵਜੋਤ ਕੌਰ ਸਿੱਧੂ ਨੂੰ ਸਸਪੈਂਡ ਕਰ ਦਿੱਤਾ ਗਿਆ। ਹਾਲਾਂਕਿ ਕਾਂਗਰਸ ਛੱਡਣ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੱਜ ਕੇ ਤਾਰੀਫ਼ ਕੀਤੀ ਸੀ ਅਤੇ ਉਨ੍ਹਾਂ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਵਾਲੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ 'ਸਿਆਸੀ ਚੋਰ' ਕਰਾਰ ਦਿੱਤਾ ਗਿਆ।
ਇਹ ਵੀ ਪੜ੍ਹੋ : PM ਮੋਦੀ ਦੇ ਡੇਰਾ ਬੱਲਾਂ ਆਉਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਆਖੀ ਵੱਡੀ ਗੱਲ, ਪੜ੍ਹੋ ਕੀ ਕਿਹਾ
ਨਵਜੋਤ ਕੌਰ ਸਿੱਧੂ ਪਿਛਲੇ ਕਈ ਸਮੇਂ ਤੋਂ ਸਿਆਸਤ 'ਚ ਸਰਗਰਮ ਹਨ। ਇਸ ਤੋਂ ਸਿਆਸੀ ਮਾਹਰਾਂ ਦਾ ਇਹ ਵੀ ਮੰਨਣਾ ਹੈ ਕਿ ਨਵਜੋਤ ਕੌਰ ਸਿੱਧੂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਹੁਣ ਇਹ ਚਰਚਾਵਾਂ ਛਿੜ ਗਈਆਂ ਹਨ ਕਿ ਨਵਜੋਤ ਕੌਰ ਸਿੱਧੂ ਹੁਣ ਸਿਆਸੀ ਫਰੰਟ 'ਤੇ ਆ ਕੇ ਖੇਡਣਗੇ ਪਰ ਸ਼ਾਇਦ ਉਹ ਹੁਣ ਸਿਆਸਤ ਤੋਂ ਕਿਨਾਰਾ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਨੇ ਸਿਆਸੀ ਭਵਿੱਖ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ 'ਤੇ ਵਿਰਾਮ ਲਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਵੇਲੇ ਸਿਆਸਤ ਤੋਂ ਦੂਰ ਅਧਿਆਤਮਿਕ ਰਸਤੇ 'ਤੇ ਚੱਲ ਰਹੇ ਹਨ। ਉਹ ਸ਼ਾਇਦ ਉਨ੍ਹਾਂ ਬਹੁਤ ਘੱਟ ਲੋਕਾਂ 'ਚੋਂ ਇਕ ਹਨ, ਜਿਨ੍ਹਾਂ ਨੇ ਸਿਆਸੀ ਕਾਰਨਾਂ ਕਰਕੇ ਨਾ ਤਾਂ ਭਾਜਪਾ, ਨਾ ਆਪ ਅਤੇ ਨਾ ਹੀ ਕਿਸੇ ਹੋਰ ਪਾਰਟੀ ਦੇ ਆਗੂ ਨਾਲ ਮੁਲਾਕਾਤ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
