ਪੰਜਾਬ 'ਚ ਬੰਬ ਧਮਾਕਿਆਂ ਦੇ ਮਾਮਲੇ 'ਚ ਸੁਖਜਿੰਦਰ ਰੰਧਾਵਾ ਦੀ ਕੇਂਦਰ ਨੂੰ ਚਿੱਠੀ, ਜਾਣੋ ਕੀ ਕੀਤੀ ਮੰਗ

Monday, Dec 23, 2024 - 12:51 PM (IST)

ਪੰਜਾਬ 'ਚ ਬੰਬ ਧਮਾਕਿਆਂ ਦੇ ਮਾਮਲੇ 'ਚ ਸੁਖਜਿੰਦਰ ਰੰਧਾਵਾ ਦੀ ਕੇਂਦਰ ਨੂੰ ਚਿੱਠੀ, ਜਾਣੋ ਕੀ ਕੀਤੀ ਮੰਗ

ਚੰਡੀਗੜ੍ਹ (ਰਮਨਜੀਤ) : ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਾਲ ਹੀ 'ਚ ਪੰਜਾਬ ਦੇ ਵੱਖ-ਵੱਖ ਥਾਣਿਆਂ ਅਤੇ ਪੁਲਸ ਚੌਂਕੀਆਂ 'ਚ ਹੋ‌ਏ ਬੰਬ ਧਮਾਕਿਆਂ ਦੀਆਂ ਘਟਨਾਵਾਂ ਦੀ ਐੱਨ. ਆਈ. ਏ. ਤੋਂ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਹਾਲ ਹੀ 'ਚ ਵੱਖ-ਵੱਖ ਥਾਣਿਆਂ 'ਚ ਹੋਏ ਬੰਬ ਧਮਾਕਿਆਂ ਅਤੇ ਪੰਜਾਬ ਦੀ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕਿ ਪੰਜਾਬ ਦੇ ਵਸਨੀਕ ਡੂੰਘੇ ਚਿੰਤਤ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਕੜਾਕੇ ਦੀ ਠੰਡ 'ਚ ਬੇਹੱਦ ਚੌਕਸ ਰਹਿਣ ਦੀ ਲੋੜ

ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਇਸ ਬਾਰੇ ਟਵੀਟ ਕਰਕੇ ਇਨ੍ਹਾਂ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਲਈ ਐੱਨ. ਆਈ. ਏ. ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਮੋਹਾਲੀ ਬਿਲਡਿੰਗ ਹਾਦਸੇ ਨਾਲ ਜੁੜੀ ਵੱਡੀ ਖ਼ਬਰ, ਪੁਲਸ ਨੇ ਚੁੱਕ ਲਏ ਮਾਲਕ ਤੇ ਠੇਕੇਦਾਰ (ਵੀਡੀਓ)

ਉਨ੍ਹਾਂ ਦਾ ਮੰਨਣਾ ਹੈ ਕਿ ਅਪਰਾਧੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਲਈ ਐੱਨ. ਆਈ. ਏ. ਦੀ ਮੁਹਾਰਤ ਅਤੇ ਸਰੋਤ ਮਹੱਤਵਪੂਰਨ ਹਨ, ਜਿਸ ਨਾਲ ਕੌਮੀ ਸੁਰੱਖਿਆ ਦੀ ਰੱਖਿਆ ਕੀਤੀ ਜਾ ਸਕਦੀ ਹੈ।
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


author

Babita

Content Editor

Related News