ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

Monday, Oct 26, 2026 - 12:50 PM (IST)

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾ ਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 4 ਨਵੰਬਰ ਨੂੰ ਰਾਹੁਲ ਗਾਂਧੀ ਦਾ ਪੰਜਾਬ ਆਉਣ ਦਾ ਪ੍ਰੋਗਰਾਮ ਬਣ ਰਿਹਾ ਹੈ। ਰਾਹੁਲ ਗਾਂਧੀ ਸੰਗਰੂਰ ਜ਼ਿਲ੍ਹੇ ਵਿਚ ਵੱਡੀ ਰੈਲੀ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ। ਇਸ ਦੇ ਇਲਾਵਾ ਚੋਣ ਮੁਹਿੰਮ ਦੀ ਤਿਆਰੀ ਲਈ ਸਾਰੇ ਲੀਡਰਾਂ ਨਾਲ ਬੈਠ ਕੇ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 4 ਤਾਰੀਖ਼ ਦੇ ਪ੍ਰੋਗਰਾਮ ਅਤੇ ਹੋਰ ਮੁਲਾਕਾਤਾਂ ਬਾਰੇ ਬਾਕੀ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ ਖ਼ੁਲਾਸਾ!

ਜ਼ਿਕਰਯੋਗ ਹੈ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਦਾ ਦੌਰਾ ਕਰ ਰਹੇ ਹਨ। ਇਸ ਸਬੰਧੀ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਦੌਰੇ ਨਾਲ ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਤੇ ਆਗੂਆਂ ਤੇ ਵਰਕਰਾਂ ਨੂੰ ਮਿਸ਼ਨ 2027 ਲਈ ਸਰਗਰਮ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਮਾਲਵਾ ਪੰਜਾਬ ਦੀ ਸਿਆਸਤ ’ਚ ਅਹਿਮ ਸਥਾਨ ਰੱਖਦਾ ਹੈ ਤੇ ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਪਾਰਟੀ ਦੀ ਰਣਨੀਤੀ ਦਾ ਹਿੱਸਾ ਹੈ। ਕਾਂਗਰਸ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾਏਗੀ।
ਇਹ ਵੀ ਪੜ੍ਹੋ: ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News