ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ

Saturday, Sep 12, 2026 - 06:12 PM (IST)

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ

ਗੁਰਦਾਸਪੁਰ/ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਖੇਤਰ 'ਚ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਦੇ ਪ੍ਰਭਾਵ ਨਾਲ ਜੁੜੀਆਂ ਗੰਭੀਰ ਵਿੱਤੀ ਚਿੰਤਾਵਾਂ ਦਾ ਮੁੱਦਾ ਚੁੱਕਿਆ ਹੈ।

PunjabKesari

ਆਪਣੀ ਚਿੱਠੀ 'ਚ ਸੁਖਜਿੰਦਰ ਸਿੰਘ ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕਰੀਬੀ ਮੰਨੀ ਜਾਂਦੀ ਰਾਜਵਿੰਦਰ ਕੌਰ ਦੇ ਪੈਸਿਆਂ ਦੇ ਸਰੋਤਾਂ ਅਤੇ ਸਮਾਜਿਕ ਕੰਮਾਂ 'ਤੇ ਸ਼ੱਕ ਪ੍ਰਗਟਾਇਆ ਹੈ। ਰੰਧਾਵਾ ਨੇ ਰਾਜਵਿੰਦਰ ਕੌਰ 'ਤੇ ਵਿੱਤੀ ਲੈਣ-ਦੇਣ ਅਤੇ ਮਨੀ ਟਰੇਲ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

PunjabKesari

ਇਹ ਵੀ ਪੜ੍ਹੋ:  ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ

ਰੰਧਾਵਾ ਨੇ ਚਿੱਠੀ 'ਚ ਜ਼ਿਕਰ ਕੀਤਾ ਕਿ ਇਸ ਖੇਤਰ 'ਚ ਕਥਿਤ ਤੌਰ 'ਤੇ ਵੱਡੇ ਪੱਧਰ 'ਤੇ ਕੀਤੀ ਗਈ ਵਿੱਤੀ ਵੰਡ ਅਤੇ ਖ਼ਰਚੇ ਦੇ ਸਰੋਤਾਂ ਦੀ ਇਕ ਵਿਆਪਕ ਅਤੇ ਨਿਰਪੱਖ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਕੀ ਸਮਾਜਿਕ ਜਾਂ ਸਿਆਸੀ ਪ੍ਰਭਾਵ ਕਾਇਮ ਕਰਨ ਲਈ ਅਪਰਾਧ ਤੋਂ ਪ੍ਰਾਪਤ ਕੀਤੇ ਗਏ ਪੈਸੇ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਾਨੂੰਨ ਮੁਤਾਬਕ ਢੁੱਕਵੀਆਂ ਕੇਂਦਰੀ ਵਿੱਤੀ ਜਾਂਚ ਏਜੰਸੀਆਂ ਦੁਆਰਾ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। 

PunjabKesari

ਇਹ ਵੀ ਪੜ੍ਹੋ:  ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News