''ਕਰਜ਼ਾ ਮੁਆਫੀ'' ''ਤੇ ਸੁਖਜਿੰਦਰ ਰੰਧਾਵਾ ਦਾ ਮੋਦੀ ਨੂੰ ਚੈਲੰਜ

Friday, Dec 28, 2018 - 09:54 AM (IST)

''ਕਰਜ਼ਾ ਮੁਆਫੀ'' ''ਤੇ ਸੁਖਜਿੰਦਰ ਰੰਧਾਵਾ ਦਾ ਮੋਦੀ ਨੂੰ ਚੈਲੰਜ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਜ਼ਾ ਮੁਆਫੀ ਦੇ ਬਿਆਨ 'ਤੇ ਚੈਲੰਜ ਕਰਦਿਆਂ ਕਿਹਾ ਹੈ ਕਿ ਜੇਕਰ ਉਹ ਝੂਠੇ ਨਿਕਲੇ ਤਾਂ ਉਹ ਅਸਤੀਫਾ ਦੇ ਦੇਣਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਕਾਂਗਰਸ ਨੇ ਕਿਸੇ ਦਾ ਕਰਜ਼ਾ ਮੁਆਫ ਨਹੀਂ ਕੀਤਾ, ਜਿਸ ਦਾ ਰੰਧਾਵਾ ਨੇ ਜਵਾਬ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 1830 ਕਰੋੜ ਦਾ ਕਰਜ਼ਾ ਮੁਆਫ ਕਰ ਚੁੱਕੀ ਹੈ ਅਤੇ ਸਰਕਾਰ ਕੋਈ ਜੁਮਲੇਬਾਜ਼ੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਇਹ ਗੱਲ ਝੂਠੀ ਨਿਕਲਦੀ ਹੈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਅਸਲ 'ਚ ਹਿਮਾਚਲ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਧਰਮਸ਼ਾਲਾ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ 'ਚ ਚੋਣਾਂ ਤੋਂ ਪਹਿਲਾਂ ਕਰਜ਼ਾ ਮੁਆਫੀ ਦੇ ਵਾਅਦੇ ਕੀਤੇ ਗਏ ਪਰ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ, ਜਿਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਮੋਦੀ ਦੀ ਇਸ ਗੱਲ ਦਾ ਸਖਤ ਸ਼ਬਦਾਂ 'ਚ ਪ੍ਰਤੀਕਰਮ ਦਿੱਤਾ ਹੈ।


author

Babita

Content Editor

Related News