ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ
Monday, Mar 16, 2026 - 03:31 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ ਚੁਣੌਤੀ ਵਿਚ ਉਨ੍ਹਾਂ ਨੇ ਗੈਂਗਸਟਰਾਂ ਨਾਲ ਸਬੰਧਾਂ ਦੇ ਮੁੱਦੇ 'ਤੇ ਸਾਂਝੀ ਲਾਈਵ ਪ੍ਰੈੱਸ ਕਾਨਫਰੰਸ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਭਗਵੰਤ ਮਾਨ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਸੈਸ਼ਨ ਛੱਡ ਕੇ ਵੀ ਆਉਣ ਲਈ ਤਿਆਰ ਹਨ ਤਾਂ ਜੋ ਦੋਵੇਂ ਇਕੱਠੇ ਬੈਠ ਕੇ ਲਾਈਵ ਪ੍ਰੈੱਸ ਕਾਨਫਰੰਸ ਕਰ ਸਕਣ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
ਗੈਂਗਸਟਰਾਂ ਨਾਲ ਗੰਢਤੁੱਪ ਦਾ ਮੁੱਦਾ
ਰੰਧਾਵਾ ਅਨੁਸਾਰ ਇਸ ਕਾਨਫਰੰਸ ਦਾ ਮਕਸਦ ਪੰਜਾਬੀਆਂ ਨੂੰ ਇਹ ਸੱਚ ਦਿਖਾਉਣਾ ਹੈ ਕਿ ਅਸਲ ਵਿੱਚ ਗੈਂਗਸਟਰਾਂ ਦੇ ਨਾਲ ਕੌਣ ਰਲਿਆ ਹੋਇਆ ਹੈ। ਰੰਧਾਵਾ ਨੇ ਸਵਾਲ ਚੁੱਕਿਆ ਕਿ ਗੈਂਗਸਟਰਾਂ ਨੂੰ ਜੇਲ੍ਹਾਂ ਵਿਚ 'ਵੀਆਈਪੀ ਟਰੀਟਮੈਂਟ' (VIP Treatment) ਕੌਣ ਦੇ ਰਿਹਾ ਹੈ, ਇਸ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਜਿਹੜੀ ਵੀ ਤਾਰੀਖ ਅਤੇ ਸਮਾਂ ਤੈਅ ਕਰਨਗੇ, ਉਹ ਉਸ ਦਿਨ ਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
