ਰੰਧਾਵਾ ਦਾ ਮਜੀਠੀਆ ’ਤੇ ਪਲਟਵਾਰ, ਕਿਹਾ-ਮੈਨੂੰ ਤੇ ਮੇਰੇ ਪਰਿਵਾਰ ਨੂੰ ਰਾਸ਼ਟਰਵਾਦ ਲਈ ਸਰਟੀਫਿਕੇਟ ਦੀ ਲੋੜ ਨਹੀਂ

01/28/2022 9:35:01 AM

ਜਲੰਧਰ (ਧਵਨ) - ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ’ਤੇ ਪਲਟਵਾਰ ਕੀਤਾ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰਾਸ਼ਟਰਵਾਦ ਦੇ ਮਾਮਲੇ ’ਚ ਮਜੀਠੀਆ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਰੰਧਾਵਾ ਨੇ ਮਜੀਠੀਆ ਵਲੋਂ ਉਨ੍ਹਾਂ ਦੇ ਪਿਤਾ ਸਵ. ਸੰਤੋਖ ਸਿੰਘ ਰੰਧਾਵਾ ’ਤੇ ਦੇਸ਼ ਵਿਰੋਧੀ ਅਨਸਰਾਂ ਨਾਲ ਗੰਢ-ਤੁਪ ਰੱਖਣ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਟਵੀਟ ਕਰਦੇ ਹੋਏ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਉਨ੍ਹਾਂ ਦੇ ਪਿਤਾ ਸਵ. ਸੰਤੋਖ ਸਿੰਘ ਰੰਧਾਵਾ ਨੇ ਅੱਤਵਾਦ ਦੇ ਦੌਰ ’ਚ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਡਟ ਕੇ ਲੜਾਈ ਲੜੀ ਸੀ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਉਨ੍ਹਾਂ ਨੇ ਕਿਹਾ ਕਿ ਸਵ. ਸੰਤੋਖ ਸਿੰਘ ਰੰਧਾਵਾ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਰਾਸ਼ਟਰਵਾਦ ਦੀ ਸਿੱਖਿਆ ਮਿਲੀ ਹੈ। ਉਨ੍ਹਾਂ ਦੇ ਪਿਤਾ ਪੰਜਾਬ ’ਚ ਅੱਤਵਾਦ ਖ਼ਿਲਾਫ਼ ਲਗਾਤਾਰ ਲੜਦੇ ਰਹੇ ਸਨ ਅਤੇ ਨਾਲ ਹੀ ਉਨ੍ਹਾਂ ਨੇ ਅੱਤਵਾਦੀਆਂ ਖ਼ਿਲਾਫ਼ ਜੰਗ ’ਚ ਹੋਰ ਪਾਰਟੀਆਂ ਨੂੰ ਵੀ ਆਪਣੇ ਨਾਲ ਜੋੜਿਆ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਰਹਿੰਦੇ ਹੋਏ ਅੱਤਵਾਦੀਆਂ ਦੀਆਂ ਧਮਕੀਆਂ ਦੇ ਬਾਵਜੂਦ ਉਨ੍ਹਾਂ ਦੇ ਪਿਤਾ ਸਵ. ਸੰਤੋਖ ਸਿੰਘ ਰੰਧਾਵਾ ਨੇ ਕਦੀ ਵੀ ਅਕਾਲੀਆਂ ਵਾਂਗ ਅੱਤਵਾਦੀਆਂ ਦੇ ਸਾਹਮਣੇ ਗੋਡੇ ਨਹੀਂ ਟੇਕੇ ਸਨ।

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਉਨ੍ਹਾਂ ਨੇ ਆਪਣੇ ਟਵੀਟ ’ਚ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਲਈ ਮਜੀਠੀਆ ਹੀ ਜ਼ਿੰਮੇਵਾਰ ਹੈ। ਪੂਰੇ ਦੇਸ਼ ਨੂੰ ਇਹ ਵੀ ਪਤਾ ਹੈ ਕਿ ਆਈ. ਐੱਸ. ਆਈ. ਵਲੋਂ ਸਰਹੱਦ ਪਾਰ ਤੋਂ ਡਰੱਗਜ਼ ਪੰਜਾਬ ’ਚ ਭੇਜੇ ਜਾ ਰਹੇ ਹਨ। ਇਹ ਗੱਲ ਹੁਣ ਕਿਸੇ ਤੋਂ ਵੀ ਲੁਕੀ ਹੋਈ ਨਹੀਂ ਰਹਿ ਗਈ। ਉੱਪ-ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੇ ਪਰਿਵਾਰ ਦੀ ਰਾਸ਼ਟਰਵਾਦ ਦੀ ਭਾਵਨਾ ’ਤੇ ਕੋਈ ਪ੍ਰਸ਼ਨਚਿੰਨ੍ਹ ਨਹੀਂ ਲਗਾ ਸਕਦਾ ਹੈ। ਰੰਧਾਵਾ ਨੇ ਕਿਹਾ ਕਿ ਜੋ ਵਿਅਕਤੀ ਖੁਦ ਨਸ਼ਿਆਂ ਦੇ ਕੇਸ ’ਚ ਕੇਸਾਂ ਦਾ ਸਾਹਮਣਾ ਕਰ ਰਿਹਾ ਹੋਵੇ, ਉਸ ਦੀ ਗੱਲਾਂ ’ਤੇ ਕੋਈ ਭਰੋਸਾ ਨਹੀਂ ਕਰ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਉੱਪ-ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਮਜੀਠੀਆ ਦੀ ਭੂਮਿਕਾ ਪਿਛਲੇ 10 ਸਾਲਾਂ ’ਚ ਕਿਸ ਤਰ੍ਹਾਂ ਦੀ ਰਹੀ ਸੀ। ਉਨ੍ਹਾਂ ਨੇ ਅਕਾਲੀ ਨੇਤਾਵਾਂ ਵਲੋਂ ਮਜੀਠੀਆ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਕੇਸ ਦਰਜ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦੇ ਹੋਏ ਕਿਹਾ ਕਿ ਵੱਖ-ਵੱਖ ਜਾਂਚ ਰਿਪੋਰਟਾਂ ਤੋਂ ਬਾਅਦ ਕੇਸ ਦਰਜ ਹੋਇਆ।

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News