ਮਜੀਠੀਆ ਨੇ ਸੁੱਖੀ ਰੰਧਾਵਾ ਦੀ ਸਿਹਤਯਾਬੀ ਲਈ ਕੀਤੀ ਦੁਆ

Sunday, Aug 23, 2020 - 06:28 PM (IST)

ਮਜੀਠੀਆ ਨੇ ਸੁੱਖੀ ਰੰਧਾਵਾ ਦੀ ਸਿਹਤਯਾਬੀ ਲਈ ਕੀਤੀ ਦੁਆ

ਅੰਮ੍ਰਿਤਸਰ : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ 36 ਦਾ ਅੰਕੜਾ ਰੱਖਣ ਵਾਲੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ। ਮਜੀਠੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਸੰਬੰਧੀ ਜਾਣਕਾਰੀ ਮਿਲੀ ਹੈ। ਮਜੀਠੀਆ ਨੇ ਲਿਖਿਆ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ ਤਾਂ ਜੋ ਉਹ ਜਲਦ ਤੋਂ ਜਲਦ ਮੁੜ ਆਪਣਾ ਕਾਰਜਭਾਰ ਸੰਭਾਲ ਸਕਣ। 

ਇਹ ਵੀ ਪੜ੍ਹੋ :  ਮਮਦੋਟ 'ਚ ਵਿਆਹ ਵਾਲੇ ਘਰ ਪਏ ਕੀਰਣੇ, ਘੋੜੀ ਚੜ੍ਹਨ ਤੋਂ ਕੁੱਝ ਘੰਟੇ ਪਹਿਲਾਂ ਲਾੜੇ ਦੀ ਮੌਤ (ਤਸਵੀਰਾਂ) 

ਦੱਸਣਯੋਗ ਹੈ ਕਿ ਸ਼ਨੀਵਾਰ ਦੇਰ ਸ਼ਾਮ ਜੇਲ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਰੰਧਾਵਾ ਦੀ ਸਿਹਤ ਠੀਕ ਸੀ ਅਤੇ ਉਨ੍ਹਾਂ ਨੇ ਰੂਟੀਨ 'ਚ ਹੀ ਆਪਣਾ ਟੈਸਟ ਕਰਵਾਇਆ ਸੀ। ਉਹ ਚੰਡੀਗੜ੍ਹ 'ਚ ਹੀ ਆਪਣੇ ਸਰਕਾਰੀ ਨਿਵਾਸ 'ਤੇ ਕੁਆਰੰਟਾਈਨ ਹੋਏ ਹਨ। ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਦੇ ਨੂਮਨੇ ਵੀ ਲਏ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਰੰਧਾਵਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।

ਇਹ ਵੀ ਪੜ੍ਹੋ :  ਖੇਡਦਾ-ਖੇਡਦਾ ਅਚਾਨਕ ਲਾਪਤਾ ਹੋਇਆ 3 ਸਾਲਾ ਬੱਚਾ, 5 ਘੰਟੇ ਬਾਅਦ ਇਸ ਹਾਲਤ 'ਚ ਦੇਖ ਉੱਡੇ ਪਰਿਵਾਰ ਦੇ ਹੋਸ਼


author

Gurminder Singh

Content Editor

Related News