ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾਂ ਹੀ ਕੈਪਟਨ ’ਤੇ ਵਰ੍ਹੇ ਰੰਧਾਵਾ
Tuesday, Oct 26, 2021 - 06:26 PM (IST)
ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਨਵੀਂ ਪਾਰਟੀ ਬਣਾ ਕੇ ਵੱਡੀ ਗ਼ਲਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਨੇ ਕੈਪਟਨ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਸੀ, ਇਹ ਉਸੇ ਨਾਲ ਦਗਾ ਕਰ ਰਹੇ ਹਨ। ਰੰਧਾਵਾ ਨੇ ਕਿਹਾ ਕਿ ਮੇਰੀ ਕੈਪਟਨ ਨਾਲ ਅਰੂਸਾ ਆਲਮ ਨੂੰ ਲੈ ਕੇ ਕਈ ਵਾਰ ਲੜਾਈ ਵੀ ਹੋਈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਪਸੰਦ ਨਹੀਂ ਕਰਦੇ ਹਨ ਅਤੇ ਗੁਰਬਾਣੀ ਵਿਚ ਵੀ ਪਰਾਈ ਔਰਤ ਨਾਲ ਸਬੰਧ ਰੱਖਣ ਨੂੰ ਵਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਬੀਬੀ ਅਰੂਸਾ ਨਾਲ ਸ਼ੁਰੂ ਤੋਂ ਮੱਤਭੇਦ ਰਹੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ’ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਸਵੇਰੇ 7 ਵਜੇ ਖੁੱਲ੍ਹਣਗੇ ਪੰਪ
ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਦੇਣ ਦੱਸਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਡਰੋਨ ਆਉਣੇ, ਟਿਫਿਨ ਬੰਬ ਮਿਲਣੇ ਅਤੇ ਹੈਰੋਇਨ ਆਉਣੀ ਇਹ ਕੈਪਟਨ ਅਮਰਿੰਦਰ ਸਿੰਘ ਦੀ ਉਪਜ ਸੀ, ਕੈਪਟਨ ਇਹ ਇਸ ਲਈ ਕਰ ਰਹੇ ਸਨ ਤਾਂ ਜੋ ਪੰਜਾਬ ਵਿਚ ਬੀ. ਐੱਸ. ਐੱਫ. ਦੀ ਦਖਲਅੰਦਾਜ਼ੀ ਵਧੇ। ਰੰਧਾਵਾ ਨੇ ਕਿਹਾ ਕਿ ਬੀ. ਐੱਸ. ਐਫ. ਦਾ ਕੰਮ ਹੀ ਦੇਸ਼ ਦੀ ਸਰਹੱਦ ਦੀ ਰਾਖੀ ਕਰਨਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਆਪਣਾ ਵਿਰੋਧ ਪ੍ਰਗਟਾ ਚੁੱਕੀ ਹੈ ਅਤੇ ਅੱਗੇ ਵੀ ਲਗਾਤਾਰ ਜਤਾਉਂਦੀ ਰਹੇਗੀ। ਇਸ ਦੇ ਨਾਲ ਰੰਧਾਵਾ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਰਾਮ ਰਹੀਮ ਤੋਂ ਪੁੱਛਗਿੱਛ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਇਨਸਾਫ ਦਿਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੇ ਘਮਸਾਨ ਵਿਚਾਲੇ ਸਿੱਧੂ ਦਾ ਧਮਾਕਾ, ਕਿਹਾ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?