ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
Wednesday, Jan 15, 2025 - 03:18 PM (IST)
ਚੰਡੀਗੜ੍ਹ/ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਹੱਦੀ ਖੇਤਰ ਵਿਚ ਪੁਲਸ ਚੌਕੀਆਂ ਦੇ ਬਾਹਰ ਲਗਾਤਾਰ ਹੋਏ ਧਮਾਕਿਆਂ 'ਤੇ ਚਿੰਤਾ ਪ੍ਰਗਟਾਉਂਦਿਆਂ ਸੂਬਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਬਾਰੇ ਆਪਣੀ ਚਿੰਤਾ ਪ੍ਰਗਟ ਕੀਤੀ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਾਣਯੋਗ ਰਾਜਪਾਲ ਨੇ ਕਿਹਾ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਹਰ ਕੋਈ ਚਿੰਤਤ ਹੈ ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਨ।