ਰੰਧਾਵਾ ਅਤੇ ਸੋਨੀ ਨੂੰ ਉੱਪ ਮੁੱਖ ਮੰਤਰੀ ਵਜੋਂ ਨਾਮਜ਼ਦ ਕਰਨ ਲਈ ਨੋਟੀਫਿਕੇਸ਼ਨ ਜਾਰੀ
Saturday, Sep 25, 2021 - 05:28 PM (IST)
ਜਲੰਧਰ (ਧਵਨ) : ਪੰਜਾਬ ਸਰਕਾਰ ਨੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਅਹੁਦੇ ਲਈ ਨਾਮਜ਼ਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਪ੍ਰਸੋਨਲ ਵਿਭਾਗ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਨਿਯੁਕਤ ਹੋਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੂੰ ਅਹੁਦਾ ਸੰਭਾਲਣ ਵਾਲੀ ਮਿਤੀ ਤੋਂ ਉੱਪ ਮੁੱਖ ਮੰਤਰੀ ਨਾਮਜ਼ਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਲਏ ਵੱਡੇ ਫ਼ੈਸਲੇ
ਰੰਧਾਵਾ ਅਤੇ ਸੋਨੀ ਨੂੰ ਪਹਿਲਾਂ ਕੈਬਨਿਟ ਮੰਤਰੀ ਦੇ ਤੌਰ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਹੁੰ ਚੁਕਾਈ ਗਈ ਸੀ। ਹੁਣ ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਦੋਹਾਂ ਨੂੰ ਉੱਪ ਮੁੱਖ ਮੰਤਰੀ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਕਾਪੀਆਂ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਕਾਂਗਰਸ ਹਾਈਕਮਾਨ ਨੇ ਰੰਧਾਵਾ ਅਤੇ ਸੋਨੀ ਦੋਹਾਂ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ : ਇਹ ਵੱਡੇ ਚਿਹਰੇ ਹੋਣਗੇ ਪੰਜਾਬ ਦੀ ਨਵੀਂ ਕੈਬਨਿਟ ਦਾ ਹਿੱਸਾ, ਪੂਰੀ ਸੂਚੀ ਆਈ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?