ਪ੍ਰਕਾਸ਼ ਪੁਰਬ ''ਤੇ ਸਰਕਾਰ ਨਾਲ ਤਾਲਮੇਲ ਲਈ ਤਿਆਰ ਸ਼੍ਰੋਮਣੀ ਕਮੇਟੀ
Tuesday, Oct 01, 2019 - 05:39 PM (IST)
ਫਤਿਹਗੜ੍ਹ ਸਾਹਿਬ : ਬੀਤੇ ਦਿਨੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਰਕਾਰ ਨਾਲ ਤਾਲਮੇਲ ਨਾ ਬਣਾਉਣ ਦੀ ਗੱਲ ਕੀਤੀ ਸੀ, ਜਿਸ 'ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਕਿਰਿਆ ਦਿੱਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖ ਭਾਈਚਾਰੇ ਨਾਲ ਮਿਲ ਕੇ ਇਹ ਸਮਾਗਮ ਮਨਾਏਗੀ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਤਾਲਮੇਲ ਬਨਾਉਣ ਲਈ 4 ਅਕਤੂਬਰ ਨੂੰ ਇਕ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਸਰਕਾਰ ਨਾਲ ਮਿਲ ਕੇ ਹਰ ਮਸਲੇ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵਲੋਂ ਦੋ ਮੀਟਿੰਗਾਂ ਰੱਖੀਆਂ ਗਈਆਂ ਸਨ ਪਰ ਸਰਕਾਰੀ ਨੁਮਾਇੰਦੇ ਸਿਰਫ ਇਕ ਮੀਟਿੰਗ ਵਿਚ ਹੀ ਹਾਜ਼ਿਰ ਰਹੇ ਸਨ। ਲੌਂਗੋਵਾਲ ਨੇ ਕਿਹਾ ਕਿ ਸਰਕਾਰ ਨਾਲ ਤਾਲਮੇਲ ਬਣਾਉਣ ਲਈ ਸ਼੍ਰੋਮਣੀ ਕਮੇਟੀ ਹਰ ਸਮੇਂ ਤਿਆਰ ਹੈ।