ਸੁਖਜਿੰਦਰ ਸਿੰਘ ਰੰਧਾਵਾ ਨੇ ਮਹਿਲਾ ਦਿਵਸ ਦੀਆਂ ਦਿੱਤੀਆਂ ਵਧਾਈਆਂ
Saturday, Mar 08, 2025 - 06:16 PM (IST)

ਗੁਰਦਾਸਪੁਰ : ਅੱਜ ਕੌਮਾਂਤਰੀ ਮਹਿਲਾ ਦਿਵਸ 'ਤੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਨਾਰੀ ਸ਼ਕਤੀ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਦੇਸ਼ ਅਤੇ ਸਮਾਜ ਵਿਚ ਔਰਤਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਹਰ ਖੇਤਰ ਵਿਚ ਔਰਤਾਂ ਨੇ ਬੇਮਿਸਾਲ ਕੰਮ ਕਰਕੇ ਆਪਣਾ ਲੋਹਾ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਦੀ ਸਫ਼ਲਤਾ ਪਿੱਛੇ ਔਰਤ ਦਾ ਅਹਿਮ ਯੋਗਦਾਨ ਹੁੰਦਾ ਹੈ।
ਉਨਾਂ ਕਿਹਾ ਕਿ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਸਾਡਾ ਦੇਸ਼ ਅਤੇ ਸਮਾਜ ਪੂਰਨ ਤੌਰ 'ਤੇ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕੌਮਾਂਤਰੀ ਔਰਤ ਦਿਵਸ 'ਤੇ ਨਾਰੀ ਸ਼ਕਤੀ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਅੱਗੇ ਹੋ ਕਿ ਸਮਾਜ ਦੀ ਬਿਹਤਰੀ ਲਈ ਅਹਿਮ ਯੋਗਦਾਨ ਅਦਾ ਕਰਨ ਤਾਂ ਕਿ ਸਾਡਾ ਸਮਾਜ ਗਲਤ ਕੁਰੀਤੀਆਂ ਤੋਂ ਬੱਚ ਕੇ ਦੇਸ਼ ਅਤੇ ਪੰਜਾਬ ਨੂੰ ਇਕ ਨਵੀਂ ਸੇਧ ਪ੍ਰਦਾਨ ਕਰ ਸਕੇ।