ਬੈਂਕਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ
Tuesday, Feb 05, 2019 - 08:57 AM (IST)

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ•ਵਿਖੇ ਆਯੋਜਿਤ ਸਟੇਟ ਕਰੈਡਿਟ ਸੈਮੀਨਾਰ ਵਿੱਚ ਸਾਲ 2019-20 ਲਈ ਨਾਬਾਰਡ ਵੱਲੋਂ ਤਿਆਰ ਕੀਤਾ ਸਟੇਟ ਫੋਕਸ ਪੇਪਰ ਜਾਰੀ ਕੀਤਾ। ਇਸ ਸੈਮੀਨਾਰ ਵਿੱਚ ਵਿਸ਼ਵਜੀਤ ਖੰਨਾ, ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਰ, ਵਿਕਾਸ, ਰਚਨਾ ਦੀਕਸ਼ਤ, ਖੇਤਰੀ ਡਾਇਰੈਕਟਰ, ਭਾਰਤੀ ਰਿਜ਼ਰਵ ਬੈਂਕ, ਸੰਜੇ ਕੁਮਾਰ, ਜਨਰਲ ਮੈਨੇਜਰ, ਭਾਰਤੀ ਸਟੇਟ ਬੈਂਕ ਅਤੇ ਪੀ.ਕੇ. ਆਨੰਦ, ਜਨਰਲ ਮੈਨੇਜਰ-ਐਸਐਲਬੀਸੀ ਕਨਵੀਨਰ, ਪੰਜਾਬ ਤੇ ਇਸ ਤੋਂ ਇਲਾਵਾ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ, ਸੀਨੀਅਰ ਬੈਂਕਰਾਂ, ਗੈਰ-ਸਰਕਾਰੀ ਸੰਗਠਨਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਅਤੇ ਵਿਕਾਸਸ਼ੀਲ ਕਿਸਾਨਾਂ ਨੇ ਵੀ ਸੈਮੀਨਾਰ ਵਿੱਚ ਭਾਗ ਲਿਆ। ਜੇ.ਪੀ.ਐਸ ਬਿੰਦਰਾ, ਮੁੱਖ ਜਨਰਲ ਮੈਨੇਜਰ, ਨਾਬਾਰਡ ਪੰਜਾਬ ਖੇਤਰੀ ਦਫਤਰ, ਚੰਡੀਗੜ• ਨੇ ਸੈਮੀਨਾਰ ਵਿੱਚ ਸਟੇਟ ਫੋਕਸ ਪੇਪਰ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਇਆ। ਸਹਿਕਾਰਤਾ ਮੰਤਰੀ ਵੱਲੋਂ ਸਟੇਟ ਫੋਕਸ ਪੇਪਰ ਜਾਰੀ ਕੀਤਾ ਗਿਆ।
ਰੰਧਾਵਾ ਨੇ ਸਟੇਟ ਫੋਕਸ ਪੇਪਰ ਵਰਗੇ ਇੱਕ ਵਿਸਤ੍ਰਿਤ ਦਸਤਾਵੇਜ਼ ਤਿਆਰ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਅਰਥਵਿਵਸਥਾ ਦੇ ਹਰੇਕ ਉੱਪ-ਖੇਤਰ ਵਿੱਚ ਉਪਲਬਧ ਸੰਭਾਵਨਾਵਾਂ ਨੂੰ ਦਰਸਾਇਆ ਗਿਆ ਹੈ। ਉਨ•ਾਂ ਵਿਸ਼ੇਸ਼ ਰੂਪ ਵਿੱਚ ਐੇਸਐਚਜੀ ਦੇ ਗਠਨ ਵਿੱਚ ਅਤੇ ਕਿਸਾਨਾਂ ਦੇ ਸਮੂਹਿਕ ਰੂਪ ਵਿੱਚ ਐਫਪੀਓ ਆਦਿ ਬਣਾਕੇ ਸੂਬੇ ਦੇ ਵਿਕਾਸ ਵਿੱਚ ਨਾਬਾਰਡ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦੇ ਸਹਿਯੋਗ ਦਾ ਭਰੋਸਾ ਦਿੱਤਾ।