ਭਾਰਤ ਸਰਕਾਰ ਨੂੰ ਪਹਿਲਾਂ ਹੀ ਚੁੱਕ ਲੈਣਾ ਚਾਹੀਦਾ ਸੀ ਇਹ ਕਦਮ: ਸੁਖਜਿੰਦਰ ਰੰਧਾਵਾ
Tuesday, Feb 26, 2019 - 02:37 PM (IST)

ਜਲੰਧਰ (ਸੋਨੂੰ)— ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤ ਵੱਲੋਂ ਪੀ. ਓ. ਕੇ. 'ਚ ਕੀਤੀ ਗਈ ਸਰਜੀਕਲ ਸਟਰਾਈਕ 'ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਕਦਮ ਪਹਿਲਾਂ ਹੀ ਚੁੱਕ ਲੈਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਦੇ ਨਾਲ ਹਨ। ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਦੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ 'ਤੇ ਕੋਈ ਫਰਕ ਨਹੀਂ ਪਵੇਗਾ ਪਰ ਜੇਕਰ ਭਾਰਤ-ਪਾਕਿ ਵਿਚਾਲੇ ਜੰਗ ਲੱਗਦੀ ਹੈ ਤਾਂ ਇਸ 'ਤੇ ਅਸਰ ਪੈ ਸਕਦਾ ਹੈ। ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਰਕਮ ਨੂੰ ਘੱਟ ਦੱਸ ਕੇ ਜ਼ਮੀਨ ਨਾ ਦਿੱਤੇ ਜਾਣ ਦੇ ਮੁੱਦੇ ਨੂੰ ਲੈ ਕੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਕਿਸਾਨਾਂ ਨੂੰ ਇਸ 'ਚ ਮੁੱਲ ਦੀ ਸ੍ਰੀ ਕਰਤਾਰਪੁਰ ਕੋਰੀਡੋਰ ਬਣਨ ਤੋਂ ਬਾਅਦ ਕਰਨੀ ਚਾਹੀਦੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਅੱਜ ਜਲੰਧਰ ਵਿਖੇ ਵੇਰਕਾ ਮਿਲਕ ਪਲਾਂਟ 'ਚ 2 ਨਵੇਂ ਮਿਲਕ ਪਾਊਡਰ ਯੂਨਿਟਸ ਦਾ ਉਦਘਾਟਨ ਕਰਨ ਆਏ ਸਨ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਵੇਰਕਾ ਮਿਲਕ ਪਲਾਂਟ ਵੱਲੋਂ ਸ਼ੁਰੂ ਕੀਤੇ ਜਾ ਰਹੇ ਪ੍ਰਾਜੈਕਟ ਨਾਲ ਦੋਆਬਾ ਇਲਾਕੇ ਦੇ ਦੁੱਧ ਉਤਪਾਦਕ ਕਿਸਾਨਾਂ ਨੂੰ ਫਾਇਦਾ ਮਿਲੇਗਾ ਅਤੇ ਵੇਰਕਾ ਮਿਲਕ ਪਲਾਂਟ ਨਾਲ ਜੁੜੇ ਦੁੱਧ ਉਤਪਾਦਕ ਕਿਸਾਨਾਂ ਨੂੰ ਸਾਲ 2016,17,18 ਲਈ ਇੰਸੈਂਟਿਵ ਰਕਮ ਦੇ ਚੈੱਕ ਵੀ ਵੰਡੇ। ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਡੈਮੋਕ੍ਰੇਟਿਕ ਫਰੰਟ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਇਨ੍ਹਾਂ ਸਾਰਿਆਂ ਦਾ ਕੋਈ ਵਜੂਦ ਨਹੀਂ ਹੈ।