ਕਰਤਾਰਪੁਰ ਲਾਂਘੇ ਦੇ ਮੁੱਦੇ ''ਤੇ ਰੰਧਾਵਾ ਨੇ ਘੇਰੇ ਅਕਾਲੀ

Monday, Apr 01, 2019 - 04:24 PM (IST)

ਕਰਤਾਰਪੁਰ ਲਾਂਘੇ ਦੇ ਮੁੱਦੇ ''ਤੇ ਰੰਧਾਵਾ ਨੇ ਘੇਰੇ ਅਕਾਲੀ

ਚੰਡੀਗੜ੍ਹ : ਕਰਤਾਰਪੁਰ ਲਾਂਘੇ ਨੂੰ ਲੈ ਕੇ ਇਕ ਵਾਰ ਫਿਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ, ਜਿਸ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰÎਧਾਵਾ ਨੇ ਸਿੱਧੇ ਸਵਾਲ ਭਾਜਪਾ ਅਤੇ ਅਕਾਲੀ ਦਲ 'ਤੇ ਖੜ੍ਹੇ ਕੀਤੇ ਹਨ। ਰੰਧਾਵਾ ਨੇ ਕਿਹਾ ਹੈ ਕਿ ਜਾਣਬੁੱਝ ਕੇ ਲਾਂਘੇ ਦੇ ਰਸਤੇ 'ਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਤਿਹਾਸਕ ਡਿਊਢੀ ਤੋੜੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਐੱਸ. ਜੀ. ਪੀ. ਸੀ. ਦੇ ਹੁਕਮਾਂ ਤੋਂ ਬਿਨ੍ਹਾਂ ਇਹ ਕੰਮ ਹੋਇਆ ਹੈ, ਇਸ ਲਈ ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। 


author

Babita

Content Editor

Related News