ਕੁੰਵਰ ਵਿਜੇ ਪ੍ਰਤਾਪ ਦੇ ਸਮਰਥਨ ''ਚ ਉਤਰੀ ਕਾਂਗਰਸ
Tuesday, Apr 09, 2019 - 03:53 PM (IST)

ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ 'ਸਿੱਟ' ਦੇ ਅਹਿਮ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਕੀਤੇ ਜਾਣ ਦੀ ਚਰਚਾ ਜ਼ੋਰਾਂ 'ਤੇ ਹੈ। ਕਾਂਗਰਸ ਨੇ ਚੋਣ ਕਮਿਸ਼ਨ ਵਲੋਂ ਲਏ ਗਏ ਇਸ ਫੈਸਲੇ 'ਤੇ ਇਤਰਾਜ਼ ਜ਼ਾਹਰ ਕੀਤਾ ਹੈ। ਕਾਂਗਰਸ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਕਾਂਗਰਸੀ ਹਨ ਤਾਂ ਸਰਦਾਰ ਬਾਦਲ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਰਹੇ ਅਤੇ ਬਾਦਲਾਂ ਦੇ ਸ਼ਹਿਰ ਬਠਿੰਡਾ, ਫਰੀਦਕੋਟ 'ਚ ਬਤੌਰ ਡੀ. ਸੀ. ਕੰਮ ਕਰਨ ਵਾਲੇ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੂੰ ਤਾਂ ਉਨ੍ਹਾਂ ਨੇ ਕਦੇ ਅਕਾਲੀ ਨਹੀਂ ਕਿਹਾ। ਸੁਖਜਿੰਦਰ ਰੰਧਾਵਾ ਦਾ ਕਹਿਣਾ ਹੈ ਕਿ ਕਾਂਗਰਸ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਫੈਸਲੇ 'ਤੇ ਨਿਰਾਸ਼ਾ ਜਤਾਉਂਦਿਆਂ ਚੋਣ ਕਮਿਸ਼ਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।