ਭਾਜਪਾ ਨੇ ਰੰਧਾਵਾ ਖਿਲਾਫ਼ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Thursday, May 16, 2019 - 01:16 PM (IST)

ਭਾਜਪਾ ਨੇ ਰੰਧਾਵਾ ਖਿਲਾਫ਼ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਕੋਲ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤ 'ਚ ਉਨ੍ਹਾਂ 'ਤੇ ਦੋਸ਼ ਲਾਇਆ ਗਿਆ ਕਿ ਬਟਾਲਾ ਰੈਲੀ 'ਚ ਉਨ੍ਹਾਂ ਆਪਣੀ ਤਾਕਤ ਦੀ ਦੁਰਵਰਤੋਂ ਕਰਦਿਆਂ ਰੈਲੀ 'ਚ ਕੁਝ ਐਲਾਨ ਕੀਤੇ, ਜੋ ਚੋਣ ਜ਼ਾਬਤੇ ਦੀ ਉਲੰਘਣਾ ਹਨ।

ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਾਸ਼ਣ ਦੀ ਭੇਜੀ ਵੀਡੀਓ 'ਚ ਇਹ ਗੱਲਾਂ ਵੀ ਸਾਫ ਸਾਹਮਣੇ ਆਈਆਂ ਕਿ ਉਨ੍ਹਾਂ ਨੇ 11 ਮਈ ਨੂੰ ਬਟਾਲਾ ਵਿਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਇਕ ਰੈਲੀ 'ਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ। ਉਨ੍ਹਾਂ ਨੇ ਵੋਟਰਾਂ ਨੂੰ ਭਰਮਾਉਣ ਲਈ ਐਲਾਨ ਕੀਤਾ ਕਿ ਬਟਾਲਾ ਅਤੇ ਗੁਰਦਾਸਪੁਰ ਵਿਚ ਇਕ ਸ਼ੂਗਰ ਮਿੱਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਐਲਾਨ ਕਰ ਕੇ ਉਨ੍ਹਾਂ ਨੇ ਵੋਟਰਾਂ ਨੂੰ ਗੁੰਮਰਾਹ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।


author

Anuradha

Content Editor

Related News