ਕੇਂਦਰ ਵਲੋਂ ਵੱਖਰੀ ਸਟੇਜ ਲਾਉਣ ''ਤੇ ਰੰਧਾਵਾ ਨਾਰਾਜ਼, ਮੋਦੀ ਨੂੰ ਲਿਖੀ ਚਿੱਠੀ

Friday, Nov 01, 2019 - 12:11 PM (IST)

ਕੇਂਦਰ ਵਲੋਂ ਵੱਖਰੀ ਸਟੇਜ ਲਾਉਣ ''ਤੇ ਰੰਧਾਵਾ ਨਾਰਾਜ਼, ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਕੇਂਦਰ ਸਰਕਾਰ ਦੀਆਂ ਏਜੰਸੀਆਂ ਵਲੋਂ ਵੱਖਰੀ ਸਟੇਜ ਲਾਉਣ ਦੇ ਫੈਸਲੇ ਕਾਰਨ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੱਖਰੀ ਸਟੇਜ ਲਾਉਣ ਦਾ ਫੈਸਲਾ ਉਸ ਸਮੇਂ ਲਿਆ ਹੈ, ਜਦੋਂ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੇ ਲਾਈ ਜਾ ਰਹੀ ਸਟੇਜ ਅਤੇ ਪੰਡਾਲ ਦਾ 90 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਇਹ ਕਾਰਵਾਈ ਇਸ ਪਵਿੱਤਰ ਅਤੇ ਇਤਿਹਾਸਕ ਮੌਕੇ 'ਤੇ ਕੀਤੀ ਜਾ ਰਹੀ ਹੋਛੀ ਸਿਆਸਤ ਹੈ। ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਤੇ ਇਤਿਹਾਸਕ ਅਸਥਾਨ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 17 ਸਾਲ ਬਿਤਾਏ। ਰੰਧਾਵਾ ਨੇ ਕਿਹਾ ਕਿ ਪਿਛਲੇ ਸਾਲ 26 ਨਵੰਬਰ ਨੂੰ ਇਸ ਲਾਂਘੇ ਦਾ ਨੀਂਹ ਪੱਥਰ ਰੱਖਣ ਸਮੇਂ ਸਟੇਜ ਅਤੇ ਪੰਡਾਲ ਲਾਉਣ ਦੇ ਸਾਰੇ ਪ੍ਰਬੰਧ ਕਿਸੇ ਕੇਂਦਰੀ ਏਜੰਸੀ ਨੇ ਨਹੀਂ, ਸਗੋਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਸਨ। ਉਨ੍ਹਾਂ ਯਕੀਨ ਦੁਆਇਆ ਕਿ ਪੰਜਾਬ ਸਰਕਾਰ ਅਤੇ ਕੇਂਦਰੀ ਏਜੰਸੀਆਂ ਵਿਚਾਲੇ ਇਸ ਮੌਕੇ ਵੀ ਠੀਕ ਤਾਲਮੇਲ ਰੱਖਿਆ ਜਾਵੇਗਾ।


author

Babita

Content Editor

Related News