''ਗੰਨੇ ਦੀ ਬਿਜਾਈ ਤੇ ਕਟਾਈ ਲਈ ਆਧੁਨਿਕ ਮਸ਼ੀਨਰੀ ਸਮੇਂ ਦੀ ਲੋੜ''

02/03/2020 9:24:47 AM

ਚੰਡੀਗੜ੍ਹ : ਗੰਨੇ ਦੀ ਫ਼ਸਲ ਦੀ ਵੱਧ ਪੈਦਾਵਾਰ ਅਤੇ ਲੇਬਰ ਦੀ ਕਿੱਲਤ ਨਾਲ ਨਜਿੱਠਣ ਲਈ ਗੰਨੇ ਦੀ ਬਿਜਾਈ ਅਤੇ ਕਟਾਈ ਲਈ ਆਧੁਨਿਕੀ ਮਸ਼ੀਨਰੀ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਅਪਣਾਏ ਬਿਨਾਂ ਗੰਨੇ ਦੀ ਖੇਤੀ ਨੂੰ ਲਾਹੇਵੰਦ ਬਣਾਉਣਾ ਮੁਸ਼ਕਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਸੰਤਦਾਦਾ ਸ਼ੂਗਰ ਇੰਸਟੀਚਿਊਟ (ਵੀ. ਐਸ. ਆਈ.) ਪੁਣੇ ਵਿਖੇ ਤਿੰਨ ਰੋਜ਼ਾ ਦੂਜੀ ਕੌਮਾਂਤਰੀ ਕਾਨਫਰੰਸ ਮੌਕੇ ਲਾਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਰੰਧਾਵਾ ਨੇ ਸਾਬਕਾ ਕੇਂਦਰੀ ਮੰਤਰੀ ਤੇ ਵੀ. ਐਸ. ਆਈ. ਦੇ ਸਾਬਕਾ ਪ੍ਰਧਾਨ ਸ਼ਰਦ ਪਵਾਰ ਦੀ ਹਾਜ਼ਰੀ 'ਚ ਗੰਨੇ ਦੀ ਖੇਤੀ ਲਈ ਲੋੜੀਂਦੀ ਆਧੁਨਿਕੀ ਮਸ਼ੀਨਰੀ 'ਤੇ ਲਗਾਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਉੱਦਮ ਲਈ ਪਵਾਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀਆਂ ਇਹ ਕੋਸ਼ਿਸ਼ਾਂ ਗੰਨਾ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਣਗੀਆਂ। ਰੰਧਾਵਾ ਨੇ ਪਵਾਰ ਅੱਗੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੇ ਨਾਲ ਗੰਨੇ ਦੀ ਫਸਲ ਨੂੰ ਪ੍ਰਫੁੱਲਿਤ ਕਰਨ ਅਤੇ ਖੰਡ ਮਿੱਲਾਂ ਦੀ ਮੁੜ ਸੁਰਜੀਤੀ ਲਈ ਪੰਜਾਬ ਤੇ ਮਹਾਰਾਸ਼ਟਰ ਸਰਕਾਰਾਂ ਵੱਲੋਂ ਇਸ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਪੇਸ਼ਕਸ਼ ਕੀਤੀ ਜਿਸ ਨਾਲ ਕਿਸਾਨੀ ਦਾ ਭਲਾ ਹੋ ਸਕੇ।

Babita

This news is Content Editor Babita