ਪੰਜਾਬ ਦੇ ਕਿਸਾਨਾਂ ਲਈ ਚਿੰਤਤ ''ਰੰਧਾਵਾ'', ਮੋਦੀ ਸਰਕਾਰ ਖਿਲਾਫ ਕੱਢੀ ਭੜਾਸ

02/15/2020 4:15:57 PM

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਦੀ ਹਾਲਤ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚਿੰਤਾ ਪ੍ਰਗਟ ਕੀਤੀ ਹੈ। ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਵਲੋਂ ਕਣਕ ਤੇ ਝੋਨੇ 'ਤੇ ਐੱਮ. ਐੱਸ. ਪੀ. ਨੂੰ ਖਤਮ ਕਰਨ ਦੇ ਫੈਸਲੇ ਖਿਲਾਫ ਉਤਰ ਰਹੇ ਹਨ ਅਤੇ ਜੇਕਰ ਕੇਂਦਰ ਅਜਿਹਾ ਫੈਸਲਾ ਲਾਗੂ ਕਰ ਦਿੰਦੀ ਹੈ ਤਾਂ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 17 ਫਰਵਰੀ ਨੂੰ ਸਰਵਦਲੀ ਸਿਆਸੀ ਪਾਰਟੀ ਬੈਠਕ ਬੁਲਾਈ ਗਈ ਹੈ।

ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਕੇਂਦਰ ਦਾ ਫੈਸਲਾ ਲਾਗੂ ਹੁੰਦਾ ਹੈ ਤਾਂ ਪੰਜਾਬ 'ਚ 130 ਲੱਖ ਟਨ ਕਣਕ ਅਤੇ 180 ਲੱਖ ਟਨ ਝੋਨੇ ਲਈ ਕੋਈ ਗਾਹਕ ਨਹੀਂ ਹੋਵੇਗਾ। ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਐੱਮ. ਐੱਸ. ਪੀ. ਨੂੰ ਕਾਰਪੋਰੇਟ ਘਰਾਣਿਆਂ ੇਦੇ ਹੱਥਾਂ 'ਚ ਦੇਣਾ ਚਾਹੁੰਦੀ ਹੈ ਅਤੇ ਪੰਜਾਬ 'ਤੇ ਇਸ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ।

Babita

This news is Content Editor Babita