ਅਨੁਪਮ ਖੇਰ ਦੇ ਟਵੀਟ ''ਤੇ ਭੜਕੇ ਮੰਤਰੀ ਰੰਧਾਵਾ, ਕੀਤੀ ਭਾਜਪਾ ਤੋਂ ਬਾਹਰ ਕਰਨ ਦੀ ਮੰਗ

07/02/2020 3:21:04 PM

ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੇ ਵਿਵਾਦਿਤ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਅਨੁਪਮ ਖੇਰ ਦੇ ਟਵੀਟ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਨੁਪਮ ਖੇਰ ਦਾ ਇਹ ਟਵੀਟ ਬਹੁਤ ਹੀ ਅਪਮਾਨਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਲਿਖਿਆ ਕਿ ਖੇਰ ਦੇ ਇਸ ਟਵੀਟ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਨੇ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਰੰਧਾਵਾ ਨੇ ਲਿਖਿਆ ਹੈ ਕਿ ਅਨੁਪਮ ਖੇਰ ਅਤੇ ਉਸ ਦੀ ਪਤਨੀ ਨੂੰ ਭਾਜਪਾ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਦਖਲ ਕਰਨ ਦੀ ਅਪੀਲ ਵੀ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਲੇਬਰ ਕਾਲੋਨੀਆਂ 'ਚ 20 ਲੱਖ ਮਾਸਕ ਮੁਫਤ ਵੰਡਣਗੇ ਪੁਲਸ ਕਮਿਸ਼ਨਰ


ਦੱਸਣਯੋਗ ਹੈ ਕਿ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਇੱਕ ਵਾਰ ਫ਼ਿਰ ਵਿਵਾਦ ਨੂੰ ਸਹੇੜ ਲਿਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਦਰਅਸਲ, ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸਾਂਬਿਤ ਪਾਤਰਾ ਲਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕੀਤਾ। ਉਨ੍ਹਾਂ ਲਿਖਿਆ 'ਸਵਾ ਲਾਖ ਸੇ ਏਕ ਭਿੜਾ ਦੂੰ'। ਇਹ ਟਵੀਟ ਉਨ੍ਹਾਂ ਨੇ ਸਾਂਬਿਤ ਸਵਰਾਜ ਨੂੰ ਟੈਗ ਕੀਤਾ ਹੈ, ਜਿਸ ਤੋਂ ਬਾਅਦ ਸਿਆਸਤ ਗਰਮਾ ਗਈ ਹੈ।
ਇਹ ਵੀ ਪੜ੍ਹੋ : ‘ਰੰਧਾਵਾ ਫੋਬੀਆ’ ਦਾ ਸ਼ਿਕਾਰ ਹੋਇਆ ਮਜੀਠੀਆ : ਸਹਿਕਾਰਤਾ ਮੰਤਰੀ
 

Babita

This news is Content Editor Babita