ਖੇਤੀ ਬਿੱਲਾਂ 'ਤੇ ਰੰਧਾਵਾ ਨੇ 'ਵੱਡੇ ਬਾਦਲ' 'ਤੇ ਕੱਸੇ ਤੰਜ, ਪੁੱਛਿਆ ਚੁੱਪ ਰਹਿਣ ਦਾ ਕਾਰਨ

9/21/2020 7:35:30 AM

ਚੰਡੀਗੜ੍ਹ (ਅਸ਼ਵਨੀ) : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਦੇ ਪਾਸ 'ਤੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫ਼ੇ 'ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦੱਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ 'ਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ।

ਇਹ ਵੀ ਪੜ੍ਹੋ : ਕਲਯੁਗ 'ਚ ਰਿਸ਼ਤੇ ਲੀਰੋ-ਲੀਰ, ਬਜ਼ੁਰਗ ਬਾਬੇ ਦੀ ਹੱਡ ਬੀਤੀ ਸੁਣ ਪਸੀਜ ਜਾਵੇਗਾ ਦਿਲ

ਪ੍ਰਕਾਸ਼ ਸਿੰਘ ਬਾਦਲ ਇਹ ਵੀ ਦੱਸ ਦੇਣ ਕਿ ਹੁਣ ਨਹੁੰ (ਅਕਾਲੀ ਦਲ) ਤੇ ਮਾਸ (ਭਾਜਪਾ) ਕਦੋਂ ਅੱਡ-ਅੱਡ ਹੋਣਗੇ, ਕਿਉਂਕਿ ਅਕਾਲੀ ਦਲ ਹਾਲੇ ਵੀ ਕਿਸਾਨ ਵਿਰੋਧੀ ਬਿੱਲ ਲਿਆਉਣ ਵਾਲੀ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਸਰਕਾਰ ਦਾ ਅਟੁੱਟ ਅੰਗ ਬਣਿਆ ਹੋਇਆ ਹੈ। ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਪਣੀ ਹੀ ਪਾਰਟੀ ਦੀ ਪਿੱਠ ਥਾਪੜਨ ਤੋਂ ਪਹਿਲਾਂ ਇਹ ਵੀ ਸਪੱਸ਼ਟ ਕਰ ਦਿੰਦੇ ਕਿ 15 ਦਿਨਾਂ ਦੇ ਅੰਦਰ ਸਾਬਕਾ ਮੁੱਖ ਮੰਤਰੀ ਦੇ ਆਏ ਦੋਵੇਂ  ਬਿਆਨਾਂ 'ਚੋਂ ਸੂਬੇ ਦੇ ਲੋਕ ਕਿਸ ਉਪਰ ਯਕੀਨ ਕਰਨ।

ਇਹ ਵੀ ਪੜ੍ਹੋ : UGC NET-2020 : ਵਿਦਿਆਰਥੀਆਂ ਦੀ ਉਡੀਕ ਖਤਮ, ਜਾਰੀ ਹੋਏ ਐਡਮਿਟ ਕਾਰਡ, ਇੰਝ ਕਰੋ ਡਾਊਨਲੋਡ

ਉਨ੍ਹਾਂ ਕਿਹਾ ਕਿ 15 ਦਿਨ ਪਹਿਲਾਂ ਆਰਡੀਨੈਂਸਾਂ ਦੇ ਸੋਹਲੇ ਗਾਉਣ ਵਾਲੇ ਵੱਡੇ ਬਾਦਲ ਨੇ ਅੱਜ ਆਪਣੇ ਪੁੱਤਰ ਤੇ ਨੂੰਹ ਵਾਂਗ ਯੂ-ਟਰਨ ਲੈਂਦਿਆਂ ਆਰਡੀਨੈਂਸਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਮੰਤਰੀ ਨੇ ਕਿਹਾ ਕਿ ਕਿਸਾਨੀ ਤੇ ਸਿੱਖੀ ਦੇ ਸਿਰ `ਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਕੁਰਸੀ ਖਾਤਰ ਦੋਵਾਂ ਹੀ ਧਿਰਾਂ ਨਾਲ ਧ੍ਰੋਹ ਕਮਾਇਆ ਹੈ।

ਇਹ ਵੀ ਪੜ੍ਹੋ : ਲਿਵ-ਇਨ 'ਚ ਰਹਿਣ ਮਗਰੋਂ ਪ੍ਰੇਮਿਕਾ ਦਾ ਰਿਸ਼ਤਾ ਮੰਗਣ ਗਏ ਪ੍ਰੇਮੀ ਨੂੰ ਵੱਜੀ ਠੋਕਰ, ਪੈਟਰੋਲ ਛਿੜਕ ਕੇ ਖ਼ੁਦ ਨੂੰ ਲਾਈ ਅੱਗ

ਬਾਦਲ ਦੇ ਸੂਬੇ 'ਚ ਮੁੱਖ ਮੰਤਰੀ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਅਤੇ ਫਿਰ ਨਿਹੱਥੀ ਸਿੱਖ ਸੰਗਤ `ਤੇ ਗੋਲੀਆਂ ਵਰ੍ਹਾਈਆਂ ਗਈਆਂ। ਹੁਣ ਕੇਂਦਰੀ ਸਰਕਾਰ 'ਚ ਅਕਾਲੀ ਦਲ ਦੀ ਭਾਈਵਾਲੀ ਦੌਰਾਨ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਏ ਗਏ। ਪੰਜਾਬ ਦੇ ਲੋਕ ਬਾਦਲਾਂ ਦੇ ਇਸ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।


 


Babita

Content Editor Babita