ਕੋਵਿਡ-19 ਦੇ ਬਾਵਜੂਦ ਮਿਲਕਫੈੱਡ ਨੇ ਆਪਣੀ ਸਮਰੱਥਾ ''ਚ ਵਾਧਾ ਕੀਤਾ: ਰੰਧਾਵਾ

Friday, Nov 13, 2020 - 05:12 PM (IST)

ਕੋਵਿਡ-19 ਦੇ ਬਾਵਜੂਦ ਮਿਲਕਫੈੱਡ ਨੇ ਆਪਣੀ ਸਮਰੱਥਾ ''ਚ ਵਾਧਾ ਕੀਤਾ: ਰੰਧਾਵਾ

ਚੰਡੀਗੜ੍ਹ— ਮਿਲਕਫੈੱਡ ਪੰਜਾਬ ਦੇ ਸਭ ਤੋਂ ਪ੍ਰਭਾਵਸ਼ਾਲੀ ਸਹਿਕਾਰੀ ਅਦਾਰਿਆਂ 'ਚੋਂ ਇਕ ਹੈ। ਕੋਰੋਨਾ ਦੇ ਅਜੋਕੇ ਦੌਰ ਦੌਰਾਨ ਜਦੋਂ ਪੂਰਾ ਦੇਸ਼ ਉਦਯੋਗ ਅਤੇ ਸੇਵਾ ਖੇਤਰ 'ਚ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ, ਦੇ ਬਾਵਜੂਦ ਇਸ ਦੇ ਪ੍ਰਬੰਧਨ ਦੀਆਂ ਸਮਰੱਥਾਵਾਂ ਦੇ ਵਿਸਥਾਰ ਨਾਲ ਜੁੜੇ ਵੱਖ-ਵੱਖ ਪ੍ਰਾਜੈਕਟਾਂ ਨੂੰ ਚਲਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਇਥੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮਿਲਕਫੈੱਡ ਵਿਖੇ ਇੰਜੀਨੀਅਰਿੰਗ, ਸੂਚਨਾ ਤਕਨਾਲੋਜੀ, ਮਾਰਕੀਟਿੰਗ ਅਤੇ ਪਸ਼ੂ ਪਾਲਣ ਖੇਤਰ 'ਚ 27 ਉਮੀਦਵਾਰਾਂ ਨੂੰ ਸਹਾਇਕ ਮੈਨੇਜਰ ਦੀਆਂ ਅਸਾਮੀਆਂ ਵਿਰੁੱਧ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਕੀਤਾ।

ਇਹ ਵੀ ਪੜ੍ਹੋ: ਦਸੂਹਾ 'ਚ ਖ਼ੌਫ਼ਨਾਕ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਕੇ ਜ਼ਮੀਨ 'ਚ ਦੱਬੀ ਲਾਸ਼
ਮੌਜੂਦਾ ਪ੍ਰਾਜੈਕਟਾਂ ਬਾਰੇ ਵਿਸਥਾਰ 'ਚ ਦੱਸਦੇ ਮੰਤਰੀ ਨੇ ਕਿਹਾ ਕਿ 254 ਕਰੋੜ ਰੁਪਏ ਦੇ ਵਿਕਾਸ ਅਤੇ ਪਸਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਡੇਅਰੀ ਵਿਖੇ ਕੰਮ ਪ੍ਰਗਤੀ ਅਧੀਨ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਅਤੇ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਕੁਲ 138 ਕਰੋੜ ਰੁਪਏ ਦੀ ਲਾਗਤ ਵਾਲਾ ਮੈਗਾ ਡੇਅਰੀ ਪ੍ਰਾਜੈਕਟ ਬੱਸੀ ਪਠਾਣਾ ਵਿਖੇ ਪ੍ਰਗਤੀ ਅਧੀਨ ਹੈ, ਜਿਸ ਦੇ ਜੂਨ, 2021 'ਚ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਲਗਜ਼ਰੀ ਕਾਰਾਂ ਦੇ ਸ਼ੌਕੀਨ ਡਰੱਗ ਸਮਗੱਲਰ ਗੁਰਦੀਪ ਰਾਣੋ ਦੇ ਜਲੰਧਰ ਨਾਲ ਵੀ ਹੋ ਸਕਦੇ ਨੇ ਸੰਬੰਧ

ਵਿੱਤੀ ਸਾਲ 2020-21 ਦੌਰਾਨ ਮਿਲਕਫੈਡ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸ. ਰੰਧਾਵਾ ਨੇ ਕਿਹਾ ਕਿ ਕੋਵਿਡ-19 ਦੇ ਬਾਵਜੂਦ, ਘਿਓ (ਸੀ. ਪੀ) ਅਤੇ ਯੂ. ਐੱਚ. ਟੀ. ਮਿਲਕ ਦੀ ਵਿਕਰੀ 'ਚ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 30 ਫ਼ੀਸਦੀ ਅਤੇ 91 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਅਕਤੂਬਰ, 2020 ਦੌਰਾਨ  ਘਿਓ (ਸੀਪੀ) 'ਚ 44 ਫ਼ੀਸਦੀ, ਯੂ. ਐੱਚ. ਟੀ.  ਦੁੱਧ 'ਚ 33 ਫ਼ੀਸਦੀ, ਆਈਸ ਕਰੀਮ 'ਚ 33 ਫ਼ੀਸਦੀ ਅਤੇ ਫਲੈਵਰਡ ਮਿਲਕ 'ਚ 60 ਪ੍ਰਤੀਸ਼ਤ ਵਾਧਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, 2020-21 ਦੇ ਅਰਸੇ ਦੌਰਾਨ ਮਿਲਕਫੈਡ ਨੇ ਕਈ ਨਵੇਂ ਉਤਪਾਦ ਜਿਵੇਂ ਕਿ ਹਲਦੀ ਦੁੱਧ, ਆਈਸ ਕਰੀਮ ਦੇ ਜਾਇਕੇ ਵਾਲੇ ਕਾਜੂ ਅੰਜੀਰ, ਅਫ਼ਗਾਨ ਡ੍ਰਾਈ ਫਰੂਟ, ਬਰਾਂਡ ਐਮੂਰ ਦੇ ਅਧੀਨ ਚੌਕੋ ਡੀਲਾਈਟ, ਪੀਓ ਦੇ ਸੁਆਦ ਵਾਲੇ ਦੁੱਧ ਨੂੰ ਨਾ ਟੁੱਟਣ ਵਾਲੀਆਂ ਪੀ. ਪੀ. ਬੋਤਲਾਂ ਵਿੱਚ ਲਾਂਚ ਕੀਤਾ ਹੈ।

ਇਹ ਵੀ ਪੜ੍ਹੋ: ਕੈਪਟਨ ਦੀ ਕਾਰਗੁਜ਼ਾਰੀ 'ਤੇ ਖੁੱਲ੍ਹ ਕੇ ਬੋਲੇ ਵਿਧਾਇਕ ਪ੍ਰਗਟ ਸਿੰਘ (ਵੀਡੀਓ)

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਸ. ਰੰਧਾਵਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਡੇਅਰੀ ਤਕਨਾਲੋਜੀ ਦੇ ਖੇਤਰ 'ਚ ਗਡਵਾਸੂ ਲੁਧਿਆਣਾ ਵਿਖੇ ਹੋਏ ਕੈਂਪਸ ਇੰਟਰਵਿਊ ਰਾਹੀਂ 10 ਨਵੇਂ ਭਰਤੀ ਕੀਤੇ ਸਹਾਇਕ ਮੈਨੇਜਰ ਸਿਖਿਆਰਥੀਆਂ ਦੁਆਰਾ ਆਪਣਾ ਕੋਰਸ ਪੂਰਾ ਹੋਣ ਤੋਂ ਬਾਅਦ ਇਕ ਮਹੀਨੇ ਦੇ ਅੰਦਰ ਜੁਆਇੰਨ ਕਰਨ ਦੀ ਸੰਭਾਵਨਾ ਹੈ ਅਤੇ ਮਿਲਕਫੈੱਡ ਵੱਲੋਂ ਨੇੜਲੇ ਭਵਿੱਖ ਵਿੱਚ 540 ਤਕਨੀਕੀ ਪੋਸਟਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਮਿਲਕਫੈੱਡ ਪੰਜਾਬ ਦੇ ਪ੍ਰਬੰਧਕ ਅਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਅਤੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਖ਼ੁਸ਼ਖਬਰੀ, 25 ਨਵੰਬਰ ਤੋਂ ਸ਼ੁਰੂ ਹੋਵੇਗੀ ਆਦਮਪੁਰ ਤੋਂ ਮੁੰਬਈ ਲਈ ਨਵੀਂ ਫਲਾਈਟ

ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਨੇ ਕਲੰਕਿਤ ਕੀਤੀ ਦੋਸਤੀ, ਦੋਸਤ ਦੀ 12 ਸਾਲਾ ਮਾਸੂਮ ਧੀ ਨਾਲ ਕੀਤਾ ਜਬਰ-ਜ਼ਿਨਾਹ


author

shivani attri

Content Editor

Related News