ਆਜ਼ਾਦੀ ਦਿਹਾੜੇ ਮੌਕੇ ਫਤਿਹਗੜ੍ਹ ਸਾਹਿਬ 'ਚ ਮੰਤਰੀ ਰੰਧਾਵਾ ਨੇ ਲਹਿਰਾਇਆ 'ਤਿਰੰਗਾ', ਕੀਤਾ ਇਹ ਐਲਾਨ

Sunday, Aug 15, 2021 - 12:55 PM (IST)

ਫਤਿਹਗੜ੍ਹ ਸਾਹਿਬ (ਜਗਦੇਵ)- ਫਤਿਹਗੜ੍ਹ ਸਾਹਿਬ ਵਿਖੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਖੇਡ ਸਟੇਡੀਅਮ ਸਰਹਿੰਦ ਵਿਖੇ ਕੀਤਾ ਗਿਆ। ਇਸ ਮੌਕੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਉਨ੍ਹਾਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ, ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀ. ਐੱਸ. ਪੀ. ਪ੍ਰੋਬੇਸ਼ਨਰ ਰੁਪਿੰਦਰ ਕੌਰ ਬਾਜਵਾ ਵੱਲੋਂ ਕੀਤੀ ਗਈ ਸੀ। ਇਸ ਪਰੇਡ ਪੰਜਾਬ ਪੁਲਸ, ਹੋਮ ਗਾਰਡ, ਜੇਲ੍ਹ ਗਾਰਡਨ ਅਤੇ ਮਾਤਾ ਗੁਜਰੀ ਕਾਲਜ ਦੇ ਐੱਨ. ਸੀ. ਸੀ. ਦੀ ਟੁਕੜੀ ਵੀ ਸ਼ਾਮਲ ਹੋਈ।

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਡਾ ਐਲਾਨ ਕਰਦੇ ਕਿਹਾ ਕਿ ਪੰਜਾਬ ਸਰਕਾਰ ਬੱਸੀ ਪਠਾਣਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨਾਲ ਜੁੜੀ ਜੇਲ੍ਹ ਦੀ ਕਰੇਗੀ ਸਾਂਭ ਸੰਭਾਲ ਕਰੇਗੀ। ਇਸ ਮੌਕੇ ਜ਼ਿਲ੍ਹੇ ਦੇ ਆਜਾਦੀ ਘੁਲਾਟੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਅਤੇ ਵ੍ਹੀਹਲ ਚੇਅਰਜ਼ ਵੰਡੇ ਜਾਣ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: 75ਵੇਂ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਓ. ਪੀ. ਸੋਨੀ ਨੇ ਜਲੰਧਰ ’ਚ ਲਹਿਰਾਇਆ ‘ਤਿਰੰਗਾ’

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ 80 ਫ਼ੀਸਦੀ ਪੰਜਾਬੀਆਂ ਵੱਲੋਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਅਨੇਕਾਂ ਲਹਿਰਾਂ ਜੋ ਦੇਸ਼ ਦੀ ਆਜ਼ਾਦੀ ਲਈ ਚੱਲੀਆਂ, ਉਨ੍ਹਾਂ ਵਿੱਚ ਵੀ ਪੰਜਾਬੀ ਸ਼ਹਾਦਤਾਂ ਦੇਣ ਵਿਚ ਅੱਗੇ ਆਏ। ਇਸ ਮੌਕੇ ਵੱਡਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਵੀ ਮਨਾਈ ਜਾ ਰਹੀ ਸ਼ਤਾਬਦੀ ਨੂੰ ਸਮਰਪਿਤ ਬੱਸੀ ਪਠਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਸਥਾਪਤ ਗੁਰਦੁਆਰਾ ਸਾਹਿਬਾਨ ਸਾਂਭ ਸੰਭਾਲ ਕੀਤੀ ਜਾਵੇਗੀ ਅਤੇ ਜੇਲ੍ਹ ਨੂੰ ਰੈਨੋਵੇਟ ਕੀਤਾ ਜਾਵੇਗਾ।

PunjabKesari

ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜਲਦ ਹੀ ਮੀਟਿੰਗ ਕੀਤੀ ਜਾਵੇਗੀ ਅਤੇ ਹੋਰ ਰੂਪ ਰੇਖਾ ਉਲੀਕੀ ਜਾਵੇਗੀ। ਸ਼ਹੀਦਾਂ ਦੀ ਪਵਿੱਤਰ ਧਰਤੀ ਫਤਿਹਗੜ੍ਹ ਸਾਹਿਬ ਤੋਂ ਹੀ ਆਜ਼ਾਦੀ ਦਾ ਮੁੱਢ ਬੰਨ੍ਹਿਆ ਗਿਆ ਸੀ ਅਤੇ ਇਥੋਂ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨੀ ਦੀ ਪਹਿਲੀ ਲਹਿਰ ਸ਼ੁਰੂ ਕਰਵਾ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਹੱਕ ਦੇ ਕੇ ਉਨ੍ਹਾਂ ਨੂੰ ਮਾਲਕ ਬਣਾਇਆ।

PunjabKesari

ਇਹ ਵੀ ਪੜ੍ਹੋ: ਹੁਣ ਮਾਹਿਲਪੁਰ ਦੇ ਪਿੰਡ ਮੋਤੀਆਂ ਵਿਚ ਪਾਕਿਸਤਾਨੀ ਝੰਡਾ ਅਤੇ ਮਿਲੇ ਗੁਬਾਰੇ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News