ਵੱਡੀ ਖ਼ਬਰ : ਸੁਮੇਧ ਸੈਣੀ ਮਾਮਲੇ ''ਚ ''ਰੰਧਾਵਾ'' ਦਾ ਆਪਣੀ ਹੀ ਸਰਕਾਰ ''ਤੇ ਨਿਸ਼ਾਨਾ, 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ

Friday, Aug 20, 2021 - 08:58 AM (IST)

ਵੱਡੀ ਖ਼ਬਰ : ਸੁਮੇਧ ਸੈਣੀ ਮਾਮਲੇ ''ਚ ''ਰੰਧਾਵਾ'' ਦਾ ਆਪਣੀ ਹੀ ਸਰਕਾਰ ''ਤੇ ਨਿਸ਼ਾਨਾ, 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਮੇਧ ਸਿੰਘ ਸੈਣੀ ਮਾਮਲੇ 'ਚ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਰੰਧਾਵਾ ਵੱਲੋਂ 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਸੁਖਜਿੰਦਰ ਰੰਧਾਵਾ ਨੇ ਇਕ ਟਵੀਟ ਕਰਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ 'ਚ ਨਾਕਾਮ ਰਹਿਣ 'ਤੇ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਅਤੇ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ DGP 'ਮੁਹੰਮਦ ਮੁਸਤਫ਼ਾ' ਦੀ ਸਿਆਸੀ ਪਾਰੀ, ਨਵਜੋਤ ਸਿੱਧੂ ਦੀ ਟੀਮ 'ਚ ਹੋਏ ਸ਼ਾਮਲ

PunjabKesari

ਸੁਖਜਿੰਦਰ ਰੰਧਾਵਾ ਨੇ ਇਹ ਟਵੀਟ ਉਦੋਂ ਕੀਤਾ ਹੈ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਦੀ ਹਿਰਾਸਤ 'ਚੋਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਸਰਟੀਫਿਕੇਟਾਂ ਨੂੰ ਲੈ ਕੇ ਨਵਾਂ ਫ਼ਰਮਾਨ ਜਾਰੀ

ਦੱਸਣਯੋਗ ਹੈ ਕਿ ਬੀਤੀ ਰਾਤ ਹਾਈਕੋਰਟ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੂੰ ਨਿਰਦੇਸ਼ ਦਿੱਤਾ ਕਿ ਸੁਮੇਧ ਸੈਣੀ ਦੇ ਰਿਮਾਂਡ 'ਤੇ ਅਜੇ ਕੋਈ ਫ਼ੈਸਲਾ ਨਾ ਲਿਆ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਮੰਡਰਾਉਣ ਲੱਗਾ ਇਸ ਭਿਆਨਕ ਬੀਮਾਰੀ ਦਾ ਖ਼ਤਰਾ, ਲੁਧਿਆਣਾ ਜ਼ਿਲ੍ਹੇ 'ਚ ਪਹਿਲੀ ਮੌਤ

ਉਸ ਤੋਂ ਬਾਅਦ ਹੁਕਮ ਜਾਰੀ ਕਰ ਦਿੱਤੇ ਗਏ ਕਿ ਸੁਮੇਧ ਸੈਣੀ ਨੂੰ ਜਲਦ ਰਿਹਾਅ ਕੀਤਾ ਜਾਵੇ। ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਅਤੇ ਇਕ ਹੋਰ ਐਫ. ਆਈ. ਆਰ. ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News