ਵੱਡੀ ਖ਼ਬਰ : ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ ਯੂ. ਪੀ. ਬਾਰਡਰ ''ਤੇ ਰੋਕਿਆ ਗਿਆ

Monday, Oct 04, 2021 - 04:19 PM (IST)

ਵੱਡੀ ਖ਼ਬਰ : ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ ਯੂ. ਪੀ. ਬਾਰਡਰ ''ਤੇ ਰੋਕਿਆ ਗਿਆ

ਚੰਡੀਗੜ੍ਹ/ਹਰਿਆਣਾ : ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਵਾਪਰੀ ਘਟਨਾ ਮਗਰੋਂ ਪੀੜਤ ਪਰਿਵਾਰਾਂ ਨਾਲ ਮਿਲਣ ਜਾ ਰਹੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਫ਼ਲੇ ਸਮੇਤ ਹਰਿਆਣਾ-ਯੂ. ਪੀ. ਬਾਰਡਰ 'ਤੇ ਰੋਕ ਲਿਆ ਗਿਆ ਹੈ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਸੁਖਜਿੰਦਰ ਰੰਧਾਵਾ ਦੇ ਨਾਲ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਵੀ ਮੌਜੂਦ ਹਨ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ

ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਕਾਫ਼ਲੇ ਸਮੇਤ ਉੱਥੇ ਹੀ ਧਰਨਾ ਲਾ ਕੇ ਬੈਠ ਗਏ ਹਨ। ਇਸ ਬਾਰੇ ਗੱਲ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਅਜਿਹਾ ਕਦੇ ਨਹੀਂ ਦੇਖਿਆ ਕਿ ਦੇਸ਼ 'ਚ ਕਿਸੇ ਦੂਜੇ ਸੂਬੇ 'ਚ ਜਾਣ ਤੋਂ ਕਿਸੇ ਹੋਰ ਸੂਬੇ ਦੇ ਵਿਧਾਇਕਾਂ ਜਾਂ ਸਿਆਸਤਦਾਨਾਂ ਨੂੰ ਰੋਕਿਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਯੂ. ਪੀ. ਸਰਕਾਰ ਵੱਲੋਂ ਪੰਜਾਬ ਦੇ ਸਿਆਸਤਦਾਨਾਂ ਨੂੰ ਲਖੀਮਪੁਰ 'ਚ ਦਾਖ਼ਲ ਨਾ ਹੋਣ ਦੇ ਜ਼ੁਬਾਨੀ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ 'ਚ ਕੋਈ ਅਧਿਕਾਰੀ ਅਜਿਹਾ ਕਰਦਾ ਤਾਂ ਉਨ੍ਹਾਂ ਨੇ ਉਸੇਂ ਸਮੇਂ ਉਸ ਨੂੰ ਮੁਅੱਤਲ ਕਰ ਦੇਣਾ ਸੀ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ ਅਤੇ ਇੱਥੇ ਕਿਸੇ ਵੀ ਤਰ੍ਹਾਂ ਨਾਲ ਤਾਨਾਸ਼ਾਹੀ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ : ਲਖੀਮਪੁਰ ਘਟਨਾ : SGPC ਮੈਂਬਰ ਪੰਜੋਲੀ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਦੇਸ਼ ਜਾਰੀ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਇੱਥੇ ਕੋਈ ਤਾਲਿਬਾਨ ਰਾਜ ਨਹੀਂ ਹੈ ਅਤੇ ਇਹ ਪੂਰੇ ਸੰਸਾਰ ਨੂੰ ਪਤਾ ਹੈ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ 'ਚ ਲੋਕਤੰਤਰੀ ਰਾਜ ਖ਼ਤਮ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News