ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ''ਸੁਖਜਿੰਦਰ ਰੰਧਾਵਾ''

Wednesday, Oct 27, 2021 - 10:51 AM (IST)

ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ''ਸੁਖਜਿੰਦਰ ਰੰਧਾਵਾ''

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਤੋਂ ਸੁਣੋ ਕਿਵੇਂ ਤੇ ਕਦੋਂ ਸ਼ੁਰੂ ਹੋਈ ਸੀ 'ਕੈਪਟਨ-ਅਰੂਸਾ' ਦੀ ਦੋਸਤੀ (ਵੀਡੀਓ)

ਇਸ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ : ਅੱਜ ਲੁਧਿਆਣਾ 'ਚ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਰੰਧਾਵਾ ਦੀ ਇਸ ਵੇਲੇ ਰਾਹੁਲ ਗਾਂਧੀ ਨਾਲ ਮੁਲਾਕਾਤ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਇਸ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੇ ਜਾਣ ਦੇ ਆਸਾਰ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Bharat Thapa

Content Editor

Related News