ਸੁਖਜਿੰਦਰ ਰੰਧਾਵਾ ਨੇ ਮੋਹਾਲੀ ਵੇਰਕਾ ਪਲਾਂਟ ਦਾ ਕੀਤਾ ਦੌਰਾ, ਕੰਮ ਦਾ ਲਿਆ ਜਾਇਜ਼ਾ (ਤਸਵੀਰਾਂ)

Monday, Nov 01, 2021 - 03:15 PM (IST)

ਮੋਹਾਲੀ (ਨਿਆਮੀਆਂ) : ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੋਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰੋਸੈਸਿੰਗ, ਦੇਸੀ ਘਿਓ ਅਤੇ ਪਨੀਰ ਦਾ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ 'ਤੇ ਤਸੱਲੀ ਪ੍ਰਗਟਾਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 IAS ਤੇ 2 ਡੀ. ਸੀਜ਼. ਸਮੇਤ 46 ਅਧਿਕਾਰੀਆਂ ਦੇ ਤਬਾਦਲੇ

PunjabKesari

ਉਨ੍ਹਾਂ ਕਿਹਾ ਕਿ ਮਿਲਕਫੈੱਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈੱਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲੰਡਨ 'ਚ ਵਾਪਰਿਆ ਵੱਡਾ ਹਾਦਸਾ, ਸੁਰੰਗ ਅੰਦਰ 2 ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ

PunjabKesari

ਉਨ੍ਹਾਂ ਕਿਹਾ ਕਿ ਮਿਲਕਫੈੱਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ। ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ 'ਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਂਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News