ਗੁਰਮੀਤ ਬਾਵਾ ਦੇ ਦਿਹਾਂਤ 'ਤੇ ਸੁਖਜਿੰਦਰ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ

Sunday, Nov 21, 2021 - 02:34 PM (IST)

ਗੁਰਮੀਤ ਬਾਵਾ ਦੇ ਦਿਹਾਂਤ 'ਤੇ ਸੁਖਜਿੰਦਰ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ

ਚੰਡੀਗੜ੍ਹ- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ, ਜਿਸ ਨੇ ਆਪਣੀ ਸਾਫ਼-ਸੁਥਰੀ ਅਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਜਤਾਇਆ ਦੁੱਖ਼

ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਮੀ ਹੇਕ ਲਈ ਜਾਣੇ ਜਾਂਦੇ ਸਨ। ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਲੋਕ ਸੰਗੀਤ ਦੀ ਲੰਮਾ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਰੰਧਾਵਾ ਅਤੇ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਅਤੇ ਪ੍ਰਸੰਸਕਾਂ ਨਾਲ ਦੁੱਖ਼ ਵੀ ਸਾਂਝਾ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬੀ ਸੰਗੀਤ ਜਗਤ ’ਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਗੁਰਮੀਤ ਬਾਵਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਅੰਮ੍ਰਿਤਸਰ ਵਿਖੇ ਉਨ੍ਹਾਂ ਨੇ ਆਖ਼ਰੀ ਸਾਹ ਲੈਂਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ। ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਮੀ ਹੇਕ ਲਗਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਸ਼ਟਰੀ ਐਵਾਰਡ ਸਮੇਤ ਕਈ ਹੋਰ ਸਨਮਾਨ ਵੀ ਮਿਲੇ ਸਨ। 

ਇਹ ਵੀ ਪੜ੍ਹੋ:ਦੋਸਤ ਦੇ ਵਿਆਹ ਲਈ ਦੁਬਈ ਤੋਂ ਆਏ 3 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਵਿਛ ਗਏ ਸੱਥਰ


author

shivani attri

Content Editor

Related News