ਹੁਣ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਸਾਬਕਾ ਜੇਲ੍ਹ ਮੰਤਰੀ, CM ਤੱਕ ਪੁੱਜੀ ਸਾਰੇ ਮਾਮਲੇ ਦੀ ਰਿਪੋਰਟ
Thursday, Aug 18, 2022 - 10:00 AM (IST)
ਚੰਡੀਗੜ੍ਹ (ਅਸ਼ਵਨੀ) : ਯੂ. ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ 'ਚ ਵੀ. ਆਈ. ਪੀ. ਸਹੂਲਤਾਂ ਦੇਣ ਦੇ ਮਾਮਲੇ 'ਚ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਅਹਿਮ ਰਿਪੋਰਟ ਸੌਂਪੀ ਹੈ। ਜਾਣਕਾਰੀ ਮੁਤਾਬਕ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਮਾਮਲੇ 'ਚ ਹਾਈ ਪਾਵਰ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬਾਸਮਤੀ ਚੌਲਾਂ ਦੀ ਬਰਾਮਦ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਨਿਰਦੇਸ਼
ਸੂਤਰਾਂ ਮੁਤਾਬਕ ਜੇਲ੍ਹ ਮੰਤਰੀ ਵੱਲੋਂ ਮੁੱਖ ਮੰਤਰੀ ਨੂੰ ਸੌਂਪੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਉਕਤ ਗੈਂਗਸਟਰ ਅੰਸਾਰੀ ਰੋਪੜ ਜੇਲ੍ਹ ਦੇ ਬਣੇ ਅਫ਼ਸਰ ਕੁਆਰਟਰ 'ਚ ਪੂਰੀਆਂ ਸਹੂਲਤਾਂ ਲੈਂਦਾ ਰਿਹਾ ਹੈ। ਉਸ ਨੂੰ ਸਿਰਫ਼ ਦਿਖਾਵੇ ਲਈ ਹੀ ਜੇਲ੍ਹ 'ਚ ਬੰਦ ਕੀਤਾ ਗਿਆ ਸੀ। ਅੰਸਾਰੀ ਦੀ ਪਤਨੀ ਵੀ ਅਕਸਰ ਉਸ ਨੂੰ ਮਿਲਣ ਜੇਲ੍ਹ 'ਚ ਆਇਆ ਕਰਦੀ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਵੱਲੋਂ ਪਟਿਆਲਾ ਵਿਖੇ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਸਥਾਪਿਤ ਕਰਨ ਦੀ ਪ੍ਰਵਾਨਗੀ
ਜੇਲ੍ਹ ਮੰਤਰੀ ਵੱਲੋਂ ਮੁੱਖ ਮੰਤਰੀ ਨੂੰ ਸੌਂਪੀ ਰਿਪੋਰਟ ਜਨਤਕ ਨਹੀਂ ਹੋਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਜੇਲ ਮੰਤਰੀ ਨੇ ਰਿਪੋਰਟ 'ਚ ਮਾਮਲੇ 'ਚ ਕਈ ਵੱਡੇ ਚਿਹਰੇ ਬੇਨਕਾਬ ਹੋਣ ਦੀ ਗੱਲ ਕੀਤੀ ਹੈ, ਜਿਨ੍ਹਾਂ ਦੀ ਗੈਂਗਸਟਰ ਅੰਸਾਰੀ ਨੂੰ ਵੀ. ਆਈ. ਪੀ. ਸਹੂਲਤਾਂ ਦੇਣ 'ਚ ਕਿਤੇ ਨਾ ਕਿਤੇ ਕੋਈ ਭੂਮਿਕਾ ਰਹੀ ਹੋਵੇਗੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਡੂੰਘੇ ਅਧਿਐਨ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ