''''...ਤੇ ਕਿਤੇ ਸੁਖਬੀਰ ਬਾਦਲ ਦੇ ਹੁਕਮਾਂ ''ਤੇ ਤਾਂ ਨਹੀਂ ਚੱਲੀ ਗੋਲੀ?''''
Monday, Sep 03, 2018 - 02:55 PM (IST)
ਚੰਡੀਗੜ੍ਹ (ਅਸ਼ਵਨੀ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਿੱਖ ਸੰਗਤ 'ਤੇ ਫਾਇਰਿੰਗ ਦੇ ਹੁਕਮਾਂ ਤੋਂ ਇਨਕਾਰ ਕਰਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਮੋਰਚਾ ਖੋਲ੍ਹਦੇ ਹੋਏ ਸਵਾਲ ਕੀਤਾ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ 'ਚ ਗੋਲੀ ਚਲਾਉਣ ਦੇ ਹੁਕਮ ਜੇਕਰ ਵੱਡੇ ਬਾਦਲ ਨੇ ਨਹੀਂ ਦਿੱਤੇ ਤਾਂ ਕੀ ਇਹ ਹੁਕਮ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੇ ਦਿੱਤੇ ਸਨ।
ਰੰਧਾਵਾ ਨੇ ਕਿਹਾ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ, ਇਸ ਦਾ ਪਤਾ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸਿੰਘ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਬਿਆਨ ਦੇਣ ਤੋਂ ਪਹਿਲਾਂ ਆਪਣੇ ਪੁੱਤਰ, ਜੋ ਉਸ ਸਮੇਂ ਦੇ ਉਪ ਮੁੱਖ ਮੰਤਰੀ ਸਨ, ਨੂੰ ਪੁੱਛ ਲੈਣਾ ਚਾਹੀਦਾ ਸੀ ਕਿ ਕਿਤੇ ਉਨ੍ਹਾਂ ਦੇ ਹੁਕਮਾਂ 'ਤੇ ਤਾਂ ਗੋਲੀ ਨਹੀਂ ਚਲਾਈ ਗਈ।