ਪ੍ਰਕਾਸ਼ ਪੁਰਬ ''ਤੇ 550 ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

11/16/2018 1:12:51 PM

ਦੀਨਾਨਗਰ (ਦੀਪਕ) : ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 23 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮ ਸ਼ੁਰੂ ਕਰਵਾਏ ਜਾ ਰਹੇ ਹਨ, ਜੋ ਸਾਰਾ ਸਾਲ ਚੱਲਣਗੇ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 550 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਿਹਾਅ ਕੈਦੀਆਂ ਨੂੰ 'ਤੰਦਰੁਸਤ ਮਿਸ਼ਨ' ਦੇ ਤਹਿਤ ਇਕ-ਇਕ ਰੁੱਖ ਲਾਉਣ ਲਈ ਵੀ ਦਿੱਤਾ ਜਾਵੇਗਾ। 

ਇਸ ਮੌਕੇ ਜੇਲ ਮੰਤਰੀ ਰੰਧਾਵਾ ਨੇ 1984 ਦੰਗਾ ਪੀੜਤਾਂ ਨੂੰ 24 ਸਾਲਾਂ ਬਾਅਦ ਹੋਈ ਸਜ਼ਾ 'ਤੇ ਗੱਲਬਾਤ ਦੌਰਾਨ ਦੱਸਿਆ ਕੋਰਟ ਨਾ ਕਿਸੇ ਕਾਂਗਰਸ ਅਤੇ ਨਾ ਹੀ ਅਕਾਲੀ ਦਲ ਦੀ ਹੈ ਕਿ ਜਿਹੜੇ ਦੋ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ, ਉਹ ਕੋਰਟ ਦੇ ਫੈਸਲੇ ਦਾ ਸੁਆਗਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਕੇਸਾਂ ਦੇ ਦੋਸ਼ੀਆਂ ਦੀ ਸਜ਼ਾ 'ਚ ਜਿਹੜੀ ਦੇਰੀ ਹੋ ਰਹੀ ਹੈ, ਉਹ ਵੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੂੰ ਜਲਦ ਸਜ਼ਾ ਮਿਲਣੀ ਚਾਹੀਦੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਮੋਦੀ ਸਾਹਿਬ ਨੂੰ ਚਾਰ ਸਾਲ ਤੋਂ ਉਪਰ ਹੋ ਗਏ ਹਨ ਪਰ ਅਕਾਲੀ ਦਲ ਵਲੋਂ ਜਿਹੜਾ ਧਰਨਾ ਦਿੱਲੀ 'ਚ ਸੋਨੀਆ ਗਾਂਧੀ ਦੀ ਕੋਠੀ ਦੇ ਸਾਹਮਣੇ ਦਿੱਤਾ ਸੀ, ਉਹ ਸਿਆਸੀ ਸਟੰਟ ਸੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਗੁਰਦਾਸਪੁਰ ਤੇ ਬਟਾਲਾ ਸ਼ੂਗਰ ਮਿੱਲ ਦੇ ਨਵ-ਨਿਰਮਾਣ ਕਾਰਜਾਂ ਦਾ ਉਦਘਾਟਨ ਅਗਲੇ ਮਹੀਨੇ ਕੀਤਾ ਜਾਵੇਗਾ, ਜਿਸ ਨਾਲ ਇਸ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ।

Babita

This news is Content Editor Babita