ਰਸਮੀ ਐਲਾਨ ਤੋਂ ਪਹਿਲਾਂ ਹੀ ਚੁਫੇਰਿਓਂ ਘਿਰਿਆ ''ਆਪ''-ਟਕਸਾਲੀ ਗਠਜੋੜ

Sunday, Mar 03, 2019 - 07:04 PM (IST)

ਰਸਮੀ ਐਲਾਨ ਤੋਂ ਪਹਿਲਾਂ ਹੀ ਚੁਫੇਰਿਓਂ ਘਿਰਿਆ ''ਆਪ''-ਟਕਸਾਲੀ ਗਠਜੋੜ

ਲੁਧਿਆਣਾ : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਗਠਜੋੜ ਦਾ ਭਾਵੇਂ ਅਜੇ ਤਕ ਰਸਮੀ ਤੌਰ 'ਤੇ ਐਲਾਨ ਨਹੀਂ ਹੋਇਆ ਹੈ ਪਰ ਬਾਵਜੂਦ ਇਸ ਦੇ ਚੁਫੇਰਿਓਂ ਦੋਵਾਂ ਧਿਰਾਂ 'ਤੇ ਹਮਲੇ ਬੋਲੇ ਜਾ ਰਹੇ ਹਨ। ਪੰਜਾਬ ਦੇ ਜੇਲ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਇਸ ਗਠਜੋੜ ਦੇ ਕੋਈ ਮਾਇਨੇ ਨਹੀਂ ਹਨ। ਲਧਿਆਣਾ ਪਹੁੰਚੇ ਜੇਲ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਜਿਹੇ ਕਈ ਗਠਜੋੜ ਹੋਂਦ ਵਿਚ ਆਉਂਦੇ ਹਨ ਅਤੇ ਚੋਣਾਂ ਹੁੰਦਿਆਂ ਹੀ ਖਿੱਲਰ ਜਾਂਦੇ ਹਨ। ਰੰਧਾਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ। 
ਇਸ ਦੇ ਨਾਲ ਹੀ ਪਾਕਿਸਤਾਨ 'ਚ ਅੱਤਵਾਦੀ ਖਿਲਾਫ ਕੀਤੀ ਗਈ ਏਅਰ ਸਟ੍ਰਾਈਕ 'ਤੇ ਰੰਧਾਵਾ ਨੇ ਕਿਹਾ ਕਿ ਇਹ ਕੋਈ ਪਹਿਲੀ ਸਰਜੀਕਲ ਸਟ੍ਰਾਈਕ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗਾਂਹ ਵੀ ਅੱਤਵਾਦੀਆਂ ਖਿਲਾਫ ਇਹ ਕਾਰਵਾਈਆਂ ਜਾਰੀ ਰਹਿਣਗੀਆਂ।


author

Gurminder Singh

Content Editor

Related News