ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦਾ ਭਰਾ ਅਤੇ ਭਤੀਜਾ ਅਕਾਲੀ ਦਲ ''ਚ ਸ਼ਾਮਲ
Tuesday, Oct 03, 2017 - 07:41 PM (IST)

ਡੇਰਾ ਬਾਬਾ ਨਾਨਕ/ਬਟਾਲਾ (ਸੈਂਡੀ) : ਗੁਰਦਾਸਪੁਰ ਉਪ ਚੋਣ ਲਈ ਗੱਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੀ ਚੋਣ ਮੁਹਿੰਮ ਨੂੰ ਮੰਗਲਵਾਰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ ਅਤੇ ਭਤੀਜਾ ਦੀਪਇੰਦਰ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਬਿਨਾ ਸ਼ਰਤ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿਤਾ।
ਪਿੰਡ ਧਾਰੋਵਾਲ ਵਿਖੇ ਇਕ ਵੱਡੀ ਰੈਲੀ ਦੌਰਾਨ ਅਕਾਲੀ ਦਲ ਵਿਚ ਸ਼ਾਮਲ ਹੋਏ ਰੰਧਾਵਾ ਪਰਿਵਾਰ ਦੇ ਦੋਹਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਮਜੀਠੀਆ ਨੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਆਪਣਾ ਪੰਜਾਬ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਅਤੇ ਜ਼ਮੀਨ ਨਾਲ ਜੁੜੇ ਇਨ੍ਹਾਂ ਆਗੂਆਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਸਲਾਰੀਆ ਦੀ ਚੋਣ ਮੁਹਿੰਮ ਨੂੰ ਭਾਰੀ ਬਲ ਮਿਲਿਆ ਹੈ ਅਤੇ ਉਸ ਦੀ ਜਿੱਤ ਨਿਸ਼ਚਿਤ ਹੋ ਗਈ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਥੋੜ੍ਹੇ ਸਮੇਂ 'ਚ ਹੀ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ।