ਕੋਲਿਆਂਵਾਲੀ ਕਰਜ਼ਾ ਮੋੜੇ, ਨਹੀਂ ਤਾਂ ਜ਼ਮੀਨ ਕੁਰਕ ਕਰਾਂਗੇ : ਰੰਧਾਵਾ (ਵੀਡੀਓ)

05/03/2018 7:33:06 PM

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡੇ ਬੈਂਕ ਡਿਫਾਲਟਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਆਖੀ ਹੈ। ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੋਆਪਰੇਟਿਵ ਬੈਂਕਾਂ ਦੇ ਵੱਡੇ ਡਿਫਾਲਟਰਾਂ ਜਿਹੜੇ ਬੈਂਕ ਦਾ ਕਰਜ਼ਾ ਨਹੀਂ ਮੋੜ ਰਹੇ ਹਨ, ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਵੱਡੇ ਕਿਸਾਨ ਜਿਵੇਂ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਅਤੇ ਹੋਰਨਾਂ 'ਤੇ ਕਰਜ਼ੇ ਦੀ ਵਸੂਲੀ ਲਈ ਵਿਭਾਗ ਵਲੋਂ ਸਖਤੀ ਨਾਲ ਮੁਹਿੰਮ ਚਲਾਈ ਜਾਵੇਗੀ। 
ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ 'ਤੇ ਬੈਂਕ ਦਾ 1 ਕਰੋੜ ਦੋ ਲੱਖ ਰੁਪਏ ਦਾ ਕਰਜ਼ਾ ਹੈ, ਜਿਹੜਾ ਉਹ ਵਾਪਸ ਨਹੀਂ ਕਰ ਰਹੇ। ਜੇਕਰ ਜਲਦ ਉਨ੍ਹਾਂ ਇਹ ਕਰਜ਼ਾ ਨਾ ਮੋੜਿਆ ਤਾਂ ਵਿਭਾਗ ਵਲੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜੇਕਰ ਵੱਡੇ ਡਿਫਾਲਟਰ ਬੈਂਕਾਂ ਦਾ ਕਰਜ਼ਾ ਨਹੀਂ ਮੋੜਦੇ ਤਾਂ ਉਨ੍ਹੰ ਦੀ ਜ਼ਮੀਨ ਵੀ ਕੁਰਕ ਕੀਤੀ ਜਾ ਸਕਦੀ ਹੈ।