ਜਲੰਧਰ: ਪੁਲਸ ਯਾਦਗਾਰੀ ਦਿਵਸ ’ਤੇ PAP ਪੁੱਜੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

10/21/2021 11:17:54 AM

ਜਲੰਧਰ (ਵੈੱਬ ਡੈਸਕ, ਸੋਨੂੰ)— ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਪੁਲਸ ਯਾਦਗਾਰੀ ਦਿਵਸ ਮੌਕੇ ਜਲੰਧਰ ਵਿਖੇ ਪਹੁੰਚੇ। ਪੁਲਸ ਯਾਦਗਾਰੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਪੀ. ਏ. ਪੀ. ਜਲੰਧਰ ਛਾਉਣੀ ਕੈਂਟ ਵਿਖੇ ਕਰਵਾਇਆ ਗਿਆ, ਜਿੱਥੇ ਮੁੱਖ ਮਹਿਮਾਨ ਵਜੋਂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਪੁਲਸ ਜਵਾਨਾਂ ਨੂੰ ਸਲਾਮੀ ਦਿੱਤੀ। 

ਇਥੇ ਦੱਸਣਯੋਗ ਹੈ ਕਿ ਸਾਲ 1959 ’ਚ ਚੀਨ ਦੇ ਬਾਰਡਰ ਲੱਦਾਖ ’ਚ 21 ਅਕਤੂਬਰ ਨੂੰ ਹੀ ਚੀਨ ਦੀ ਫ਼ੌਜ ਵੱਲੋਂ ਭਾਰਤੀ ਪੁਲਸ ਦੀ ਟੁਕੜੀ ’ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪੁਲਸ ਦੇ ਕਈ ਜਵਾਨ ਸ਼ਹੀਦ ਹੋਏ ਸਨ।

ਇਹ ਵੀ ਪੜ੍ਹੋ: ਕੈਪਟਨ ਬੋਲੇ, ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਅਟਲ, ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ

ਪੁਲਸ ਦੇ ਜਵਾਨਾਂ ਦੀ ਯਾਦ ’ਚ ਹੀ ਇਹ ਦਿਨ ਪੁਲਸ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਪੂਰੇ ਭਾਰਤ ’ਚ ਪੁਲਸ ਹੈੱਡ ਕੁਆਰਟਰਾਂ ’ਤੇ ਇਹ ਦਿਨ ਮਨਾਇਆ ਜਾਂਦਾ ਹੈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। 

ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਦੇ ਲਈ ਸ਼ਹੀਦ ਹੋਏ ਇਨ੍ਹਾਂ ਪੁਲਸ ਜਵਾਨਾਂ ਅਤੇ ਅਫ਼ਸਰਾਂ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਅਤੇ ਉਹ ਇਸ ਸਬੰਧੀ ਇਕ ਸ਼ਹੀਦ ਪਰਿਵਾਰ ਫੰਡ ਬਣਾਉਣ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਸ਼ਹੀਦ ਹੋਏ ਪੁਲਸ ਅਫ਼ਸਰਾਂ ਅਤੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਕੰਮ ਕੀਤੇ ਜਾ ਸਕਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਮਹਿਕਮੇ ਅਤੇ ਪੁਲਸ ਅਫ਼ਸਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ ਪੰਜਾਬ ’ਚ ਕਿਸੇ ਵੀ ਸ਼ਹੀਦ ਦੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਜੋ ਕੋਈ ਵੀ ਸ਼ਹੀਦ ਪਰਿਵਾਰ ਆਪਣੇ ਕੰਮ ਸਰਕਾਰੀ ਦਫ਼ਤਰ ’ਚ ਕਰਵਾਉਣ ਲਈ ਜਾਂਦਾ ਹੈ ਤਾਂ ਉਸ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਨਵਾਂਸ਼ਹਿਰ: ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਜ਼ਹਿਰੀਲੀ ਚੀਜ਼ ਖਾ ਕੇ ਲਾਇਆ ਮੌਤ ਨੂੰ ਗਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri