ਉੱਪ ਮੁੱਖ ਮੰਤਰੀ ਰੰਧਾਵਾ ਨੇ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਕੀਤੇ ਅਹਿਮ ਐਲਾਨ

10/21/2021 4:19:33 PM

ਜਲੰਧਰ- ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਦੀ ਯਾਦ ਵਿਚ ਅੱਜ 62ਵਾਂ ਰਾਜ ਪੱਧਰੀ ਪੁਲਸ ਯਾਦਗਾਰੀ ਦਿਵਸ ਮਨਾਇਆ ਗਿਆ। ਜਲੰਧਰ ਦੇ ਪੀ. ਏ. ਪੀ. ਵਿਖੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਹੀਦ ਪੁਲਸ ਦੇ ਪਰਿਵਾਰਾਂ ਲਈ ਕਈ ਅਹਿਮ ਐਲਾਨ ਕੀਤੇ। 

ਰੰਧਾਵਾ ਨੇ ਕਿਹਾ ਕਿ ਸੂਬੇ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਪੁਲਸ ਮੁਲਾਜ਼ਮਾਂ ਅਤੇ ਡਿਊਟੀ ਦੌਰਾਨ ਹਾਦਸੇ ਜਾਂ ਕੁਦਰਤੀ ਕਾਰਨਾਂ ਕਾਰਨ ਮਾਰੇ ਗਏ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਪੁਲਸ ਮਹਿਕਮੇ ਨਾਲ ਸਬੰਧਤ ਕੰਮਾਂ ਨੂੰ ਤੈਅ ਸਮੇਂ ਅੰਦਰ ਨਿਪਟਾਉਣ ਲਈ ਹਰ ਪੁਲਸ ਕਮਿਸ਼ਨਰੇਟ ਅਤੇ ਪੁਲਸ ਜ਼ਿਲ੍ਹੇ ਵਿੱਚ ਇਕ ਸਮਰਪਿਤ ਪੁਲਸ ਅਫ਼ਸਰ ਤਾਇਨਾਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸਾਰੇ ਗਲੈਂਟਰੀ ਐਵਾਰਡ ਜੇਤੂ ਸ਼ਹੀਦ ਦੇ ਵਾਰਸਾਂ ਨੂੰ ਇਕ ਰੈਂਕ ਤਰੱਕੀ ਦਿੱਤੀ ਜਾਵੇਗੀ। ਉਨ੍ਹਾਂ ਮੌਕੇ ਉਤੇ ਹੀ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨੂੰ ਅਮਲ ਵਿੱਚ ਲਿਆਉਣ ਲਈ ਕਿਹਾ।

ਇਹ ਵੀ ਪੜ੍ਹੋ: ਪੰਜਾਬ ਪੁਲਸ ਸੂਬੇ ਦੀ ਸੁਰੱਖਿਆ ਕਰਨ ’ਚ ਪੂਰੀ ਤਰ੍ਹਾਂ ਸਮਰੱਥ: ਸੁਖਜਿੰਦਰ ਸਿੰਘ ਰੰਧਾਵਾ

PunjabKesari

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਹੈ, ਅੱਜ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਜਿਨ੍ਹਾਂ ਨੇ ਪੁਲਸ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਕਰਵਾਉਣ ਲਈ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਆਉਣ ਦਾ ਮਾਮਲਾ ਧਿਆਨ ਵਿੱਚ ਲਿਆਂਦਾ। ਇਸ ’ਤੇ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਮਿ੍ਰਤਕ ਮੁਲਾਜ਼ਮ ਦੇ ਵਾਰਿਸ ਨੂੰ ਨੌਕਰੀ ਲਈ ਹੁਣ ਦਫ਼ਤਰ ਖ਼ੁਦ ਨਹੀਂ ਜਾਣਾ ਪੈਣਾ ਪਵੇਗਾ ਸਗੋਂ ਮਹਿਕਮਾ ਉਨ੍ਹਾਂ ਕੋਲ ਪਹੁੰਚ ਕਰੇਗਾ। ਇਸੇ ਤਰ੍ਹਾਂ ਹਰ ਕਮਿਸ਼ਨਰੇਟ ਅਤੇ ਜ਼ਿਲ੍ਹੇ ਵਿਚ ਸਮਰਪਿਤ ਅਧਿਕਾਰੀ ਇਨ੍ਹਾਂ ਕੰਮਾਂ ਨੂੰ ਵੇਖਣਗੇ। ਉੱਪ ਮੁੱਖ ਮੰਤਰੀ ਨੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨਾਲ ਵਾਰੋ-ਵਾਰੀ ਗੱਲ ਕੀਤੀ, ਜਿਸ ਦੌਰਾਨ ਉਨ੍ਹਾਂ ਵੱਲੋਂ ਨੌਕਰੀ ਤੋਂ ਇਲਾਵਾ ਤਰੱਕੀਆਂ, ਬਦਲੀਆਂ, ਪੈਨਸ਼ਨ ਆਦਿ ਦੇ ਪੈਂਡਿੰਗ ਪਏ ਮਾਮਲਿਆਂ ਦਾ ਧਿਆਨ ਵਿੱਚ ਲਿਆਂਦਾ ਗਿਆ। ਇਹ ਸਾਰੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰੰਧਾਵਾ ਨੇ ਸਾਰੀਆਂ ਦਰਖ਼ਾਸਤਾਂ ਉਤੇ 15 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ: ਮਾਛੀਵਾੜਾ ਸਾਹਿਬ ਵਿਖੇ ਗੈਂਗਰੇਪ ਦੀ ਸ਼ਿਕਾਰ ਹੋਈ ਕੁੜੀ ਨੇ ਹਸਪਤਾਲ ’ਚ ਤੋੜਿਆ ਦਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News