''ਸੁਖਜਿੰਦਰ ਸਿੰਘ ਰੰਧਾਵਾ ਦੇ ਆਲ ਇੰਡਿਆ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ਤੇ ਹਰ ਪਾਸੇ ਖੁਸ਼ੀ ਦਾ ਮਾਹੌਲ''

08/21/2023 6:37:19 PM

ਚੰਡੀਗੜ੍ਹ- ਆਲ ਇੰਡਿਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਅਰਜਨ ਖੜਗੇ ਵੱਲੋਂ ਸੋਮਵਾਰ ਨੂੰ ਐਲਾਨੀ ਗ‌ਈ ਟੀਮ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਪਾਰਟੀ ਦੇ ਮਾਮਲਿਆਂ ਦੇ ਇੰਚਾਰਜ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ 100 ਸਾਲ ਪੁਰਾਣੇ ਟਕਸਾਲੀ ਕਾਂਗਰਸੀ ਪਰਿਵਾਰ ਦਾ ਮਾਣ ਵਧਾਇਆ ਹੈ। 

ਇਸ ਨਿਯੁਕਤੀ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਬਹੁਤ ਹੀ ਨਜਦੀਕੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਜੀ ਅਤੇ ਬਾਰਡਰ 'ਤੇ ਵਸਣ ਵਾਲੇ ਲੋਕਾਂ ਦੇ ਮਸੀਹਾ ਸਵਰਗਵਾਸੀ ਸਰਦਾਰ ਸੰਤੌਖ ਸਿੰਘ ਰੰਧਾਵਾ ਸਾਹਿਬ ਵੀ ਦੋ ਵਾਰ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਰਹਿ ਕੇ ਅਤੇ ਕ‌ਈ ਵਾਰ  ਕਾਂਗਰਸ ਦੀਆਂ ਪੰਜਾਬ ਵਿਚ ਰਹੀਆ ਵਜਾਰਤਾਂ ਵਿਚ ਬਤੌਰ ਕੈਬਨਿਟ ਮੰਤਰੀ ਰਹਿ ਕਿ ਹੇਠਲੇ ਪੱਧਰ ਤੱਕ ਆਪਣੇ ਵਰਕਰਾਂ ਅਤੇ ਪੰਜਾਬ  ਵਾਸੀਆਂ ਦੀ ਸੇਵਾ ਕੀਤੀ ਹੈ ਜਿਸ ਨੂੰ ਲੋਕ ਅੱਜ ਵੀ ਯਾਦ ਕਰਕੇ ਭਾਵਕ ਹੋ ਜਾਂਦੇ ਹਨ। ਹੁਣ ਆਪਣੇ ਪਿਤਾ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਇਮਾਨਦਾਰੀ ਨਾਲ ਲੋਕਾਂ ਦੀ ਅਤੇ ਕਾਂਗਰਸ ਪਾਰਟੀ ਦੀ ਦਿਨ ਰਾਤ ਨਿਰਸਵਾਰਥ ਸੇਵਾ ਕਰ ਰਹੇ ਹਨ। ਜਿਸ ਕਾਰਨ ਕਾਂਗਰਸ ਹਾਈਕਮਾਂਡ ਦੀ ਪਾਰਖੂ ਅੱਖ ਨੇ ਉਹਨਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਥੇ ਇਹ ਗੱਲ ਵਿਸ਼ੇਸ ਤੌਰ ਤੇ ਦੱਸਣਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਬਤੌਰ ਰਾਜਸਥਾਨ ਕਾਂਗਰਸ ਦੇ ਇੰਚਾਰਜ ਦੇ ਤੌਰ ਤੇ ਦਿਨ ਰਾਤ ਕੰਮ ਕਰ ਰਹੇ ਹਨ ਜਿਸ ਕਾਰਨ ਰਾਜਸਥਾਨ ਵਿਚ ਕਾਂਗਰਸ ਸੱਤਾ ਵਿਚ ਸਾਨਦਾਰ ਵਾਪਸੀ ਕਰਨ ਜਾ ਰਹੀ ਹੈ ਕਿਸ਼ਨ ਚੰਦਰ ਮਹਾਜਨ ਨੇ ਰੰਧਾਵਾ ਸਾਹਿਬ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਪਾਰਟੀ ਪ੍ਰਧਾਨ ਮਲਿਕਾਅਰਜਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਹੈ ਕਿ ਰੰਧਾਵਾ ਸਾਹਿਬ ਦੀ ਨਿਯੁਕਤੀ ਨਾਲ ਕਾਂਗਰਸ ਦੇਸ ਵਿਚ ਖਾਸ ਕਰਕੇ ਪੰਜਾਬ ਅਤੇ ਰਾਜਸਥਾਨ ਵਿਚ ਹੋਰ ਮਜਬੂਤ ਹੋਵੇਗੀ ਤੇ 2024 ਵਿਚ ਸੈਂਟਰ ਵਿਚ ਆਪਣੀ ਸਰਕਾਰ ਬਣਾਵੇਗੀ। 


Rakesh

Content Editor

Related News