550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੰਧਾਵਾ ਨੇ ਅਨਾਥ ਆਸ਼ਰਮ 'ਚ ਲਾਏ 550 ਦਰਖਤ
Wednesday, Jul 10, 2019 - 11:51 AM (IST)
ਫਿਰੋਜ਼ਪੁਰ (ਸਨੀ) - ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ਦੇ ਅਨਾਥ ਆਸ਼ਰਮ 'ਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 550 ਦਰਖਤ ਲਗਾਏ ਗਏ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਸਾਫ਼ ਸੁਥਰਾ ਰੱਖਣ ਲਈ ਜਿੱਥੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਉੱਥੇ ਇਨ੍ਹਾਂ ਦੀ ਸਾਂਭ ਸੰਭਾਲ ਰੱਖਣੀ ਵੀ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਬੂਟੇ ਲਗਾਉਣੇ ਚਾਹੀਦੇ ਹਨ ਜੋ ਕਿ ਘੱਟ ਪਾਣੀ ਨਾਲ ਵੀ ਵਧੀਆ ਵੱਧ ਫੁਲ ਸਕਣ। ਇਸ ਦੌਰਾਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਜਿਨ੍ਹੇ ਵੀ ਬੂਟੇ ਲਗਾਏ ਜਾਣਗੇ, ਉਨ੍ਹਾਂ ਸਾਰਿਆਂ ਦੀ ਦੇਖਭਾਲ ਵੀ ਪੂਰੀ ਜ਼ਿੰਮੇਵਾਰੀ ਨਾਲ ਕੀਤੀ ਜਾਵੇਗੀ। ਕੈਬਨਿਟ ਮੰਤਰੀ ਵੱਲੋਂ ਵਿਦਿਆਲਿਆ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਦਰਖਤ ਲਗਾਉਣ ਲਈ ਜੇਲ ਅਤੇ ਸਹਿਕਾਰੀ ਮੰਤਰੀ ਸੁਖਜਿੰਦਰ ਰੰਧਾਵਾ ਫਿਰੋਜ਼ਪੁਰ ਦੇ ਅਨਾਥ ਆਸ਼ਰਮ ਆਏ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਪਿੱਕੀ, ਪ੍ਰਸ਼ਾਸਨਿਕ ਅਧਿਕਾਰੀ, ਲੋਕ, ਸਕੂਲੀ ਬੱਚੇ ਅਤੇ ਅਧਿਆਪਕ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
Related News
CM ਮਾਨ ਵੱਲੋਂ ਲਾਏ ਦੋਸ਼ਾਂ ਮਗਰੋਂ ਰਾਜਾ ਸਾਹਿਬ ਵਿਖੇ ਪਹੁੰਚੇ ਡਾ. ਸੁੱਖੀ, ਕਿਹਾ - ਇੱਥੇ ਕਦੇ ਵੀ ਮਰਿਆਦਾ ਭੰਗ ਨਹੀਂ ਹੋ
