ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
Friday, Jun 14, 2024 - 11:00 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਜੋ ਕਿ ਹੁਣ ਲੋਕ ਸਭਾ ਮੈਂਬਰ ਬਣ ਚੁੱਕੇ ਹਨ। ਦੱਸ ਦਈਏ ਕਿ ਸੁਖਜਿੰਦਰ ਰੰਧਾਵਾ ਨੇ ਗੁਰਦਾਸਪੁਰ ਲੋਕ ਸਭਾ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਹੈ ਅਤੇ ਅੱਜ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਵਿਧਾਇਕੀ ਦਾ ਅਸਤੀਫ਼ਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ, ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ- ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ
ਇਸ ਦੇ ਨਾਲ ਹੀ ਦੱਸ ਦਈਏ ਕਿ ਰਾਜਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਜਿੱਤੇ ਹਨ। ਖ਼ਬਰ ਇਹ ਵੀ ਆ ਰਹੀ ਹੈ ਕਿ ਅੱਜ ਰਾਜਾ ਵੜਿੰਗ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਲੋਕ ਸਭਾ ਜਿੱਤਣ ਤੋਂ ਬਾਅਦ ਗਿੱਦੜਵਾਹਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਸਕਦੇ ਅਤੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਅਸਤੀਫ਼ਾ ਦੇਣ ਦੇ ਆਸਾਰ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਘਟਨਾ, ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਰਵਿਦਾਸ ਮੰਦਿਰ ’ਚ ਭੰਨਤੋੜ ਕਰ ਕੀਤੀ ਬੇਅਦਬੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8