ਉੱਪ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਬਿਆਨ, ਆਰੂਸਾ ਆਲਮ ਦੇ ਕਥਿਤ ISI ਕੁਨੈਕਸ਼ਨ ਦੀ ਹੋਵੇਗੀ ਜਾਂਚ

10/22/2021 5:13:20 PM

ਜਲੰਧਰ— ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਆਰੂਸਾ ਆਲਮ ’ਤੇ ਸਵਾਲ ਚੁੱਕੇ ਹਨ। ਵੱਡੇ ਸਵਾਲ ਚੁੱਕਦੇ ਹੋਏ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਆਰੂਸਾ ਆਲਮ ਦੇ ਆਈ. ਐੱਸ. ਆਈ. ਨਾਲ ਕੁਨੈਕਸ਼ਨ ਹੋ ਸਕਦੇ ਹਨ, ਜਿਸ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਡੂੰਘਾਈ ਨਾਲ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਆਰੂਸਾ ਆਲਮ ਦੇ ਆਈ. ਐੱਸ. ਆਈ. ਕੁਨੈਕਸ਼ਨ ਦੀ ਜਾਂਚ ਲਈ ਡੀ. ਜੀ. ਪੀ. ਨੂੰ ਆਦੇਸ਼ ਦਿੱਤੇ ਜਾਣਗੇ। ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਪੰਜਾਬ ਨੂੰ ਆਈ. ਐੱਸ. ਆਈ. ਤੋਂ ਖ਼ਤਰਾ ਹੈ ਜਦਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਬਤੌਰ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਦੋਂ ਕੋਈ ਖ਼ਤਰਾ ਨਹੀਂ ਸੀ।

ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਨੂੰ ਟ੍ਰੈਫਿਕ ਤੋਂ ਮਿਲੇਗੀ ਰਾਹਤ, ਜਲੰਧਰ-ਪਠਾਨਕੋਟ ਹਾਈਵੇਅ ’ਤੇ ਬਣਨਗੇ 4 ਨਵੇਂ ਬਾਈਪਾਸ


ਰੰਧਾਵਾ ਨੇ ਕਿਹਾ ਕਿ ਕੀ ਜਦੋਂ ਆਰੂਸਾ ਆਲਮ ਪੰਜਾਬ ’ਚ ਆ ਕੇ ਰਹਿ ਰਹੇ ਸਨ ਤਾਂ ਉਦੋਂ ਕੋਈ ਖ਼ਤਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸਾਢੇ ਚਾਰ ਸਾਲਾਂ ’ਚ ਪੰਜਾਬ ਨੂੰ ਕੋਈ ਖ਼ਤਰਾ ਨਹੀਂ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਦੇ ਬਾਅਦ ਇਕ ਮਹੀਨੇ ’ਚ ਅਜਿਹਾ ਕੀ ਹੋ ਗਿਆ ਹੈ, ਜਿੱਥੋਂ ਕੈਪਟਨ ਨੂੰ ਲੱਗ ਰਿਹਾ ਹੈ ਕਿ ਪੰਜਾਬ ਨੂੰ ਆਈ. ਐੱਸ. ਆਈ. ਤੋਂ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਤਾਂ ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ ਹਨ। 

ਇਹ ਵੀ ਪੜ੍ਹੋ:  ਅਨੂਪ ਪਾਠਕ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮੌਤ ਤੋਂ ਪਹਿਲਾਂ ਦੀ ਸਾਹਮਣੇ ਆਈ ਵੀਡੀਓ ਨਾਲ ਉੱਡੇ ਪਰਿਵਾਰ ਦੇ ਹੋਸ਼

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਫਿਕਰ ਕਰਨ ਦੀ ਲੋੜ ਹੈ ਇਹ ਅਸੀਂ ਵੇਖਾਂਗੇ ਕਿ ਕੀ ਆਰੂਸਾ ਆਲਮ ਦੇ ਆਈ. ਐੱਸ. ਆਈ. ਨਾਲ ਤਾਰ ਜੁੜੇ ਹੋਏ ਹਨ ਜਾਂ ਨਹੀਂ। ਇਸ ਦੀ ਜਾਂਚ ਹੁਣ ਪੰਜਾਬ ਸਰਕਾਰ ਵੱਲੋਂ ਡੂੰਘਾਈ ਨਾਲ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਆਈ. ਐੱਸ. ਆਈ. ਤੋਂ ਖ਼ਤਰਾ ਦੱਸਿਆ ਸੀ। ਉਨ੍ਹਾਂ ਕਿਹਾ ਕਿ ਆਰੂਸਾ ਆਲਮ ਪੰਜਾਬ ’ਚ ਆ ਕੇ ਰਹਿਣ ਨੂੰ ਲੈ ਕੇ ਹਰ ਇਕ ਪਹਿਲੂ ਦੀ ਹੁਣ ਡੂੰਘਾਈ ਨਾਲ ਜਾਂਚ ਹੋਵੇਗੀ। 

ਉਥੇ ਹੀ ਡਿਪਟੀ ਮੁੱਖ ਮੰਤਰੀ ਨੇ ਮੌੜ ਮੰਡੀ ਬਲਾਸਟ ’ਚ ਵੀ ਕੈਪਟਨ ਨੂੰ ਘੇਰਿਆ। ਇਹ ਬਲਾਸਟ ਕਾਂਗਰਸੀ ਨੇਤਾ ਹਰਮਿੰਦਰ ਸਿੰਘ ਜੱਸੀ ਦੀ ਰੈਲੀ ’ਚ ਹੋਇਆ ਸੀ, ਜਿਸ ’ਚ ਕਰੀਬ 9 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੀ ਜਾਂਚ ਵੀ ਹੋਈ ਪਰ ਬੰਬ ਕਾਂਡ ਦੀ ਸਾਜਿਸ਼ ਰਚਣ ਵਾਲੇ ਕਦੇ ਸਾਹਮਣੇ ਨਹੀਂ ਆਏ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਇਸ ਦੀ ਵੀ ਜਾਂਚ ਕਰਵਾਈ ਜਾਵੇਗੀ। 

ਕੁਲਬੀਰ ਜ਼ੀਰਾ ਨੇ ਵੀ ਸਾਧੇ ਕੈਪਟਨ ’ਤੇ ਨਿਸ਼ਾਨੇ 
ਉਥੇ ਹੀ ਕੁਲਬੀਰ ਜ਼ੀਰਾ ਰੰਧਾਵਾ ਤੋਂ ਵੀ ਇਕ ਕਦਮ ਅੱਗੇ ਵਧ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਆਰੂਸਾ ਇਥੇ ਰਹਿੰਦੀ ਸੀ ਤਾਂ ਕੈਪਟਨ ਨੇ ਉਦੋਂ ਕਿਉਂ ਨਹੀਂ ਕਿਹਾ ਕਿ ਪੰਜਾਬ ਨੂੰ ਪਾਕਿਸਤਾਨ ਅਤੇ ਆਈ. ਐੱਸ. ਆਈ. ਤੋਂ ਖ਼ਤਰਾ ਹੈ। ਜ਼ੀਰਾ ਨੇ ਕਿਹਾ ਕਿ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਟਿਫ਼ਿਨ ਬੰਬ ਆਏ ਸਨ ਜਾਂ ਫਿਰ ਇਸ ’ਚ ਅਮਰਿੰਦਰ ਸਿੰਘ ਦਾ ਕੋਈ ਹੱਥ ਹੈ। ਇਹ ਉਦੋਂ ਹੋਇਆ ਸੀ ਜਦੋਂ ਜ਼ਿਆਦਾਤਰ ਵਿਧਾਇਕ ਕੈਪਟਨ ਦੇ ਖ਼ਿਲਾਫ਼ ਹੋ ਗਏ ਸਨ। ਹੁਣ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਮਿਲਣ ਦੇ ਬਾਅਦ ਕੋਈ ਟਿਫ਼ਿਨ ਬੰਬ ਨਹੀਂ ਮਿਲਿਆ। ਉਨ੍ਹਾਂ ਕੈਪਟਨ ਦੇ ਖ਼ਾਸ ਲੋਕਾਂ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ, ਆਖ਼ਿਰ ਪਤਾ ਲੱਗ ਸਕੇ ਕਿ ਪੈਸਾ ਕਿੱਥੋਂ ਆਇਆ ਅਤੇ ਕਿੱਥੇ ਗਿਆ। 
 

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਕੈਪਟਨ ’ਤੇ ਵੱਡਾ ਹਮਲਾ, ਕਿਹਾ-3 ਕਾਲੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਨੇ ਅਮਰਿੰਦਰ ਸਿੰਘ

ਨੋਟ : ਰੰਧਾਵਾ ਵੱਲੋਂ ਆਰੂਸਾ ਆਲਮ 'ਤੇ ਚੁੱਕੇ ਗਏ ਸਵਾਲਾਂ ਸਬੰਧੀ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri