ਮਜੀਠੀਆ ''ਤੇ ਰੰਧਾਵਾ ਦਾ ਪਲਟਵਾਰ, ਕਿਹਾ-ਅਕਾਲੀਆਂ ਦੇ ਸਮੇਂ ''ਚ ਤਬਾਦਲਿਆਂ ਲਈ ਚਲਦਾ ਸੀ ਪੈਸਾ
Saturday, Dec 11, 2021 - 12:07 PM (IST)
ਜਲੰਧਰ (ਧਵਨ)-ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਦੇ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਗਏ ਦੋਸ਼ਾਂ ’ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਨਕਾਲ ’ਚ ਐੱਸ. ਐੱਸ. ਪੀਜ਼ ਦੇ ਤਬਾਦਲੇ ਪੈਸੇ ਲੈ ਕੇ ਨਹੀਂ ਹੁੰਦੇ ਹਨ ਜਦਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੇਠਾਂ ਤੋਂ ਲੈ ਕੇ ਉਪਰ ਤੱਕ ਸਾਰੇ ਤਬਾਦਲਿਆਂ ’ਚ ਪੈਸਿਆਂ ਦਾ ਬੋਲਬਾਲਾ ਹੁੰਦਾ ਸੀ। ਸੁਖਜਿੰਦਰ ਰੰਧਾਵਾ ਨੇ ਬਿਕਰਮ ਮਜੀਠੀਆ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ’ਚ ਜਿੰਨੇ ਵੀ ਪੁਲਸ ਅਧਿਕਾਰੀਆਂ ਦੇ ਤਬਾਦਲੇ ਹੁੰਦੇ ਹਨ, ਉਹ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੇ ਜਾਂਦੇ ਹਨ। ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਦੇ ਤਬਾਦਲੇ ਤਾਂ ਮੁੱਖ ਮੰਤਰੀ ਵੱਲੋਂ ਕੀਤੇ ਜਾਂਦੇ ਹਨ। ਮੁੱਖ ਮੰਤਰੀ ਇਸ ਸਬੰਧ ’ਚ ਗ੍ਰਹਿ ਮੰਤਰੀ ਨਾਲ ਸਲਾਹ-ਮਸ਼ਵਰਾ ਕਰਦੇ ਹਨ। ਇਸ ਦੇ ਇਲਾਵਾ ਹੋਰ ਸਾਰੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਉਹ ਖ਼ੁਦ ਮੈਰਿਟ ਦੇ ਆਧਾਰ ’ਤੇ ਕਰ ਰਹੇ ਹਨ ਅਤੇ ਇਸ ਸਬੰਧ ’ਚ ਚੁਣੇ ਹੋਏ ਨੁਮਾਇੰਦਿਆਂ ਦੀ ਸਿਫ਼ਾਰਿਸ਼ਾਂ ਨੂੰ ਧਿਆਨ ’ਚ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰੇ ‘ਆਪ’ ਸਰਕਾਰ : ਹਰਸਿਮਰਤ ਬਾਦਲ
ਰੰਧਾਵਾ ਤੋਂ ਜਦ ਪੁੱਛਿਆ ਗਿਆ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਉਨ੍ਹਾਂ ’ਤੇ ਇਕ ਐੱਸ. ਐੱਸ. ਪੀਜ਼ ਦੇ ਤਬਾਦਲੇ ਨੂੰ ਲੈ ਕੇ ਉਂਗਲੀਆਂ ਚੁੱਕੀਆਂ ਹਨ ਤਾਂ ਉੱਪ-ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਵੀ ਮੈਂ ਇਹੀ ਜਵਾਬ ਦਿੱਤਾ ਸੀ ਕਿ ਐੱਸ. ਐੱਸ. ਪੀਜ਼ ਦੇ ਤਬਾਦਲੇ ਤਾਂ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਣਾ ਗੁਜੀਤ ਸਿੰਘ ਨਾਲ ਜੁੜਿਆ ਮਾਮਲਾ ਸਾਡਾ ਅੰਦਰੂਨੀ ਮਾਮਲਾ ਹੈ। ਅਸੀਂ ਇਸ ਨੂੰ ਆਪਸ ’ਚ ਬੈਠ ਕੇ ਨਿਪਟਾ ਲਵਾਂਗੇ ਪਰ ਅਕਾਲੀ ਨੇਤਾ ਮਜੀਠੀਆ ਵੱਲੋਂ ਝੂਠੇ ਦੋਸ਼ ਲਗਾਉਣ ਦੇ ਮਾਮਲੇ ਨੂੰ ਲੈ ਕੇ ਉਹ ਚੁੱਪ ਨਹੀਂ ਰਹਿ ਸਕਦੇ ਹਨ।
ਰੰਧਾਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਤੇ ਜੇਲ੍ਹ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਜੇਲ੍ਹਾਂ ’ਚ ਜਿੰਨੇ ਸੁਧਾਰ ਕੀਤੇ ਹਨ, ਓਨੇ ਕਿਸੇ ਨੇ ਵੀ ਨਹੀਂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ’ਚ ਨਸ਼ਿਆਂ ਦੀ ਵਿਕਰੀ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ ਜੇਲ੍ਹਾਂ ’ਚ ਮੋਬਾਇਲ ਫੋਨ ਵੀ ਨਹੀਂ ਜਾ ਰਹੇ ਹਨ ਜੇਕਰ ਕੋਈ ਵੀ ਇਸ ’ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮਜੀਠੀਆ ਚਾਹੇ ਤੂੰ ਕੁਝ ਵੀ ਬੋਲ ਲਵੇਂ ਪਰ ਪੰਜਾਬ ਦੀ ਜਨਤਾ ਚੰਗੀ ਤਰ੍ਹਾਂ ਨਾਲ ਜਾਣਦੀ ਹੈ ਕਿ ਕੌਣ ਇਮਾਦਾਰ ਹੈ ਅਤੇ ਕੌਣ ਬੇਇਮਾਨ। ਰੰਧਾਵਾ ਨੇ ਕਿਹਾ ਕਿ ਸਾਨੂੰ ਮਜੀਠੀਆ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਨੇਤਾ ਜਨਤਾ ਤੋਂ ਪੂਰੀ ਤਰ੍ਹਾਂ ਕੱਟ ਚੁਕੇ ਹਨ। ਹਾਈ ਕੋਰਟ ’ਚ ਡਰੱਗਸ ਦੇ ਕੇਸ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ’ਚ ਆਪਣੇ ਵੱਲੋਂ ਪੂਰੀ ਪੈਰਵੀ ਕਰ ਰਹੀ ਹੈ ਅਤੇ ਡਰੱਗ ਦੇ ਮਾਮਲੇ ’ਚ ਜੋ ਵੀ ਸ਼ਾਮਲ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਬਾਰੇ ’ਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਜਨਤਾ ਨੂੰ ਇਨਸਾਫ਼ ਜ਼ਰੂਰ ਮਿਲੇਗਾ ਅਤੇ ਕਾਂਗਰਸ ਸਰਕਾਰ ਆਪਣੇ ਵਾਅਦੇ ਤੋਂ ਭੱਜਣ ਵਾਲੀ ਨਹੀਂ ਹੈ।
ਇਹ ਵੀ ਪੜ੍ਹੋ: ਸੋਨੇ ਦੀਆਂ ਹਲਕੀਆਂ ਅੰਗੂਠੀਆਂ ਦੇਣ 'ਤੇ ਲਾੜੇ ਨੇ ਜ਼ਮੀਨ 'ਤੇ ਪੱਗ ਲਾਹ ਕੇ ਸੁੱਟਿਆ ਸਿਹਰਾ, ਜਾਣੋ ਅੱਗੇ ਕੀ ਹੋਇਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ