ਰੰਧਾਵਾ ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ-ਮੋਦੀ ਸਰਕਾਰ ਪੰਜਾਬ ਵਿਰੋਧੀ, ਗ਼ੈਰ-ਭਾਜਪਾਈ ਸਰਕਾਰਾਂ ਨੂੰ ਕੀਤਾ ਤੰਗ

Wednesday, Feb 02, 2022 - 10:48 AM (IST)

ਰੰਧਾਵਾ ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ-ਮੋਦੀ ਸਰਕਾਰ ਪੰਜਾਬ ਵਿਰੋਧੀ, ਗ਼ੈਰ-ਭਾਜਪਾਈ ਸਰਕਾਰਾਂ ਨੂੰ ਕੀਤਾ ਤੰਗ

ਜਲੰਧਰ (ਧਵਨ)- ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਵਿਰੋਧੀ ਹੈ ਅਤੇ ਉਸ ਦਾ ਮਕਸਦ ਗੈਰ-ਭਾਜਪਾਈ ਸਰਕਾਰਾਂ ਨੂੰ ਤੰਗ ਕਰਨਾ ਹੈ। ਬੀਤੇ ਕੁਝ ਸਾਲਾਂ ’ਚ ਮੋਦੀ ਸਰਕਾਰ ਨੇ ਗੈਰ-ਭਾਜਪਾਈ ਸਰਕਾਰਾਂ ਨੂੰ ਅਸਥਿਰ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਰੰਧਾਵਾ ਨੇ ਬੀਤੇ ਦਿਨ ਭਾਜਪਾ ਅਤੇ ਉਨ੍ਹਾਂ ਨੂੰ ਸਮਰਥਨ ਦੇਣ ਵਾਲਿਆਂ ’ਤੇ ਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ ਉਸ ਨੇ ਚੋਣਾਂ ਦੇ ਸਮੇਂ ਹਮੇਸ਼ਾ ਗੈਰ-ਭਾਜਪਾਈ ਸਰਕਾਰਾਂ ਨੂੰ ਤੰਗ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ।

ਪੰਜਾਬ ਸਰਕਾਰ ਨੂੰ ਵੀ ਚੋਣਾਂ ਦੇ ਨੇੜੇ ਤੰਗ ਕਰਨ ਲਈ ਕੇਂਦਰ ਸਰਕਾਰ ਨੇ ਆਪਣੀਆਂ ਸਾਰੀਆਂ ਏਜੰਸੀਆਂ ਦਾ ਸਹਾਰਾ ਲਿਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਸਮੇਂ ਵੀ ਅਜਿਹਾ ਹੀ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਤਾਂ ਕਿ ਜਨਤਾ ’ਚ ਗਲਤਫਹਿਮੀਆਂ ਪੈਦਾ ਕੀਤੀਆਂ ਜਾ ਸਕਣ ਪਰ ਪੰਜਾਬ ਦੇ ਲੋਕ ਸਮਝਦਾਰ ਹਨ, ਜਿਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਅਸਫਲ ਬਣਾ ਦਿੱਤਾ।

ਇਹ ਵੀ ਪੜ੍ਹੋ: ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਸਕੂਲ-ਕਾਲਜ ਅਜੇ ਰਹਿਣਗੇ ਬੰਦ

ਉੱਪ-ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਰਹਿੰਦੇ ਹੁਣ ਭਾਜਪਾ ਅਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅੰਦਰਖਾਤੇ ਅਕਾਲੀਆਂ ਵਲੋਂ ਵੀ ਸਮਰਥਨ ਲਗਾਤਾਰ ਜਾਰੀ ਹੈ। ਸਮਾਂ ਆਉਣ ’ਤੇ ਇਸ ਦੀ ਪੋਲ ਵੀ ਜਨਤਾ ਦੇ ਸਾਹਮਣੇ ਖੁੱਲ੍ਹ ਜਾਵੇਗੀ। ਉੱਪ-ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੇ ਕੋਲ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀ 5 ਸੀਟਾਂ ਵੀ ਜਿੱਤ ਨਹੀਂ ਸਕਣਗੇ। ਚੋਣਾਂ ਤੋਂ ਬਾਅਦ ਉਨ੍ਹਾਂ ਦੀ ਸਥਿਤੀ ਸੰਨਿਆਸ ਲੈਣ ਵਾਲੀ ਹੋਵੇਗੀ।
ਰੰਧਾਵਾ ਨੇ ਕਿਹਾ ਕਿ ਕੇਂਦਰ ’ਚ ਮੋਦੀ ਸਰਕਾਰ ਨੇ ਪਿਛਲੇ 5 ਸਾਲਾਂ ’ਚ ਪੰਜਾਬ ਨੂੰ ਕੁਝ ਵੀ ਨਹੀਂ ਦਿੱਤਾ। ਪੰਜਾਬ ਸਰਕਾਰ ਵਾਰ-ਵਾਰ ਆਰਥਿਕ ਪੈਕੇਜ ਦੀ ਮੰਗ ਕਰਦੀ ਰਹੀ ਪਰ ਸੂਬੇ ’ਚ ਕਾਂਗਰਸ ਸਰਕਾਰ ਹੋਣ ਕਾਰਨ ਮੋਦੀ ਸਰਕਾਰ ਦਾ ਰਵੱਈਆ ਪੰਜਾਬ ਪ੍ਰਤੀ ਨਾਕਾਰਾਤਮਕ ਰਿਹਾ।

ਇਹ ਵੀ ਪੜ੍ਹੋ: ਭਦੌੜ ਮਗਰੋਂ ਸੀ. ਐੱਮ. ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੋਂ ਭਰਿਆ ਨਾਮਜ਼ਦਗੀ ਪੱਤਰ, ਹੋਏ ਭਾਵੁਕ

ਉਨ੍ਹਾਂ ਕਿਹਾ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ’ਚ ਰਾਜ ਵਿਰੋਧੀ ਸ਼ਕਤੀਆਂ ਨੂੰ ਮਾਤ ਦੇਣ ਦਾ ਸਮਾਂ ਆ ਗਿਆ ਹੈ। ਲੋਕਾਂ ਨੂੰ ਭਾਜਪਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਤੋਂ ਸਵਾਲ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਕੇਂਦਰ ਸਰਕਾਰ ਨੇ ਪੰਜਾਬ ਲਈ ਪਿਛਲੇ 5 ਸਾਲਾਂ ’ਚ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ’ਚ ਡਾ. ਮਨਮੋਹਨ ਸਿੰਘ ਦੇ ਹੱਥਾਂ ’ਚ ਪ੍ਰਧਾਨ ਮੰਤਰੀ ਦੀ ਕਮਾਨ ਸੀ ਤਾਂ ਉਨ੍ਹਾਂ ਨੇ ਸੂਬੇ ਨੂੰ ਦਿਲ ਖੋਲ੍ਹ ਕੇ ਗੱਫੇ ਦਿੱਤੇ ਸਨ।

ਇਹ ਵੀ ਪੜ੍ਹੋ: OP ਸੋਨੀ ਬੋਲੇ, ਚੰਨੀ ਸਰਕਾਰ ਨੇ 111 ਦਿਨਾਂ ’ਚ ਸਾਰੇ ਵਰਗਾਂ ਨੂੰ ਦਿੱਤੀ ਰਾਹਤ, ਹਿੰਦੂ ਕਾਂਗਰਸ ਦਾ ਰਵਾਇਤੀ ਵੋਟ ਬੈਂਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News