ਪੰਜਾਬ ਸਰਕਾਰ ਨੇ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸਬੰਧੀ ਜ਼ਿੰਮੇਵਾਰੀ ਬਾਖੂਬੀ ਨਿਭਾਈ: ਰੰਧਾਵਾ

Sunday, Mar 06, 2022 - 12:24 PM (IST)

ਪੰਜਾਬ ਸਰਕਾਰ ਨੇ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸਬੰਧੀ ਜ਼ਿੰਮੇਵਾਰੀ ਬਾਖੂਬੀ ਨਿਭਾਈ: ਰੰਧਾਵਾ

ਜਲੰਧਰ (ਧਵਨ)–ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਯੂਕ੍ਰੇਨ ’ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ ਅਤੇ ਸੂਬਾ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਕਿ ਯੂਕ੍ਰੇਨ ’ਚ ਫਸੇ ਵਿਦਿਆਰਥੀ ਛੇਤੀ ਤੋਂ ਛੇਤੀ ਪੰਜਾਬ ਪਰਤਣ। ਉੱਪ-ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਮਾਮਲਾ ਇਕ ਦੇਸ਼ ਤੋਂ ਦੂਜੇ ਦੇਸ਼ ਨਾਲ ਸਬੰਧਤ ਹੈ ਅਤੇ ਸੂਬਾ ਸਰਕਾਰ ਦੀ ਇਸ ’ਚ ਭੂਮਿਕਾ ਸੀਮਤ ਹੁੰਦੀ ਹੈ ਪਰ ਫਿਰ ਵੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ’ਚ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ। ਸੂਬਾ ਸਰਕਾਰ ਨੇ ਸੂਬੇ ’ਚ ਕੰਟਰੋਲ ਰੂਮ ਸਥਾਪਿਤ ਕੀਤਾ ਹੋਇਆ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਰੇ ਮੰਤਰੀ ਆਪਣੇ-ਆਪਣੇ ਪੱਧਰ ’ਤੇ ਵਿਦਿਆਰਥੀਆਂ ਦੀ ਛੇਤੀ ਤੋਂ ਛੇਤੀ ਵਾਪਸੀ ਲਈ ਯਤਨਸ਼ੀਲ ਹੈ।

ਇਹ ਵੀ ਪੜ੍ਹੋ: ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ’ਚ ਨਵੀਂ ਸਰਕਾਰ ਲਈ ਚੁਣੌਤੀ ਹੋਣਗੇ ‘6-ਬੀ’

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੜ ਇਹ ਮਾਮਲਾ ਕੇਂਦਰ ਸਰਕਾਰ ਦੇ ਸਾਹਮਣੇ ਉਠਾਇਆ ਹੋਇਆ ਹੈ। ਕੇਂਦਰ ਨੂੰ ਕਿਹਾ ਗਿਆ ਹੈ ਕਿ ਰੂਸ-ਯੂਕ੍ਰੇਨ ਜੰਗ ਦੀ ਭਿਆਨਕਤਾ ਨੂੰ ਧਿਆਨ ’ਚ ਰੱਖਦੇ ਹੋਏ ਵਿਦਿਆਰਥੀਆਂ ਦੀ ਛੇਤੀ ਵਾਪਸੀ ਹੋਣੀ ਚਾਹੀਦੀ ਹੈ। ਇਹ ਮਾਮਲਾ ਸੂਬਾ ਸਰਕਾਰ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿਦੇਸ਼ ਮੰਤਰਾਲਾ ਦੇ ਸਾਹਮਣੇ ਉਠਾ ਚੁੱਕੀ ਹੈ। ਰੰਧਾਵਾ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੇ ਵੀ ਅਨੇਕਾ ਵਿਦਿਆਰਥੀ ਹਾਲੇ ਯੂਕ੍ਰੇਨ ਤੋਂ ਵਾਪਸ ਆਉਣੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਤਕ ਯੂਕ੍ਰੇਨ ਦੇ ਹਾਲਾਤ ਚਿੰਤਾਜਨਤਕ ਬਣੇ ਹੋਏ ਹਨ ਉਦੋਂ ਤਕ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਚਿੰਤਾਵਾਂ ਲਗਾਤਾਰ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਹਾਲੇ ਇਹ ਕਹਿਣਾ ਔਖਾ ਹੈ ਕਿ ਜੰਗ ਕਿੰਨੇ ਦਿਨ ਤਕ ਚਲਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਮਾਤਾ-ਪਿਤਾ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਸੰਪਰਕ ਸਥਾਪਿਤ ਕਰ ਸਕਦੇ ਹਨ। ਸਾਰੇ ਅਧਿਕਾਰੀ ਵਿਦਿਆਰਧਥੀਆਂ ਦੇ ਮਾਪਿਆਂ ਨੂੰ ਆਪਣੇ ਵਲੋਂ ਪੂਰਾ ਸਹਿਯੋਗ ਦੇ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਡਿਪਟੀ ਕਮਿਸ਼ਨਰ ਪੁਲਸ ਵੱਲੋਂ ਰੈਸਟੋਰੈਂਟ, ਕਲੱਬ, ਬਾਰ, ਪੱਬ ਸਬੰਧੀ ਹੁਕਮ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News