'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਰੰਧਾਵਾ ਨੇ ਘੇਰੀ 'ਆਪ' ਸਰਕਾਰ

Tuesday, Mar 24, 2026 - 11:26 AM (IST)

'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਰੰਧਾਵਾ ਨੇ ਘੇਰੀ 'ਆਪ' ਸਰਕਾਰ

ਜਲੰਧਰ (ਮਹੇਸ਼)-ਸਾਬਕਾ ਉੱਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਚ ਕਿਸਾਨਾਂ ਦੀ ਵਿਗੜਦੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਨਾ ਮੋੜਨ ਕਾਰਨ ਖ਼ੁਦਕੁਸ਼ੀ ਕਰਨ ਵਾਲੇ 2 ਭਰਾਵਾਂ ਦੀ ਮੌਤ ’ਤੇ ਡੂੰਘਾ ਦੁੱਖ਼ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਲਈ ਜ਼ਿੰਮੇਵਾਰ ਬੈਂਕ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ

ਉਨ੍ਹਾਂ ਕਿਹਾ ਕਿ ਪੰਜਾਬ ’ਚ ਕਿਸਾਨਾਂ ਦੀ ਹਾਲਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦੀਆਂ ਸ਼ਿਕਾਇਤਾਂ ਨਹੀਂ ਸੁਣੀਆਂ ਜਾ ਰਹੀਆਂ। ਉਨ੍ਹਾਂ ਨੂੰ ਅੱਜ ਤੱਕ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ।

ਜਾਣੋ ਪੂਰਾ ਮਾਮਲਾ 
ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਕੋਟਕਪੂਰਾ ਨੇੜੇ ਬੀਤੇ ਦਿਨ ਕਰਜ਼ੇ ਤੋਂ ਪਰੇਸ਼ਾਨ ਦੋ ਸਕੇ ਭਰਾਵਾਂ ਵੱਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕਾਂ ਦੀ ਪਛਾਣ ਪਿੰਡ ਹਰੀਨੋ ਦੇ ਰਹਿਣ ਵਾਲੇ ਜਸਕਰਨ ਸਿੰਘ (38) ਅਤੇ ਉਸ ਦੇ ਛੋਟੇ ਭਰਾ ਜੋਰਾ ਸਿੰਘ (34) ਵਜੋਂ ਹੋਈ ਹੈ। ਇਸ ਮਾਮਲੇ 'ਚ ਜੀ. ਆਰ. ਪੀ. ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫ਼ਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਠ ਭੈਣ-ਭਰਾਵਾਂ ਵਿੱਚੋਂ ਛੋਟੇ ਦੋਵੇਂ ਭਰਾ ਆਪਸ 'ਚ ਬਹੁਤ ਪਿਆਰ ਨਾਲ ਰਹਿੰਦੇ ਸਨ ਅਤੇ ਇਕੱਠੇ ਖੇਤੀਬਾੜੀ ਅਤੇ ਹੋਰ ਕੰਮ ਕਰਦੇ ਸਨ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਬਿਆਸ ਦਰਿਆ 'ਚ..., BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਪਿੰਡ ਵਾਸੀਆਂ ਮੁਤਾਬਕ ਭਾਵੇਂ ਪਰਿਵਾਰ ਕੋਲ ਘੱਟ ਜ਼ਮੀਨ ਸੀ ਪਰ ਉਹ ਠੇਕੇ ‘ਤੇ ਜ਼ਮੀਨ ਲੈ ਕੇ ਵੀ ਖੇਤੀ ਕਰਦੇ ਸਨ। ਦੋਵੇਂ ਭਰਾ ਇਕੋ ਘਰ 'ਚ ਵਿਆਹੇ ਹੋਏ ਸਨ, ਜਿਸ ਕਰਕੇ ਪਰਿਵਾਰ 'ਚ ਕਾਫ਼ੀ ਮੇਲ-ਮਿਲਾਪ ਸੀ ਪਰ ਸਿਰ ‘ਤੇ ਚੜ੍ਹੇ ਕਰਜ਼ੇ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਹੇ ਸਨ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਨ੍ਹਾਂ ਨੇ ਪਿੰਡ ਢਾਬ ਬਾਮਣ ਵਾਲਾ ਨੇੜੇ ਲੰਘ ਰਹੀ ਰੇਲਵੇ ਲਾਈਨ ‘ਤੇ ਛਿੰਦਵਾੜਾ ਐਕਸਪ੍ਰੈੱਸ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਜੀ. ਆਰ. ਪੀ. ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਭਰਾ ਆਪਸ 'ਚ ਬਹੁਤ ਪਿਆਰ ਕਰਦੇ ਸਨ ਅਤੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਕਰਜ਼ਾ ਮੁਆਫ਼ ਕਰਕੇ ਆਰਥਿਕ ਮਦਦ ਦਿੱਤੀ ਜਾਵੇ, ਕਿਉਂਕਿ ਦੋਹਾਂ ਦੇ ਇਕ-ਇਕ ਛੋਟੀ ਬੱਚੀ ਹੈ।

ਇਹ ਵੀ ਪੜ੍ਹੋ: ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਦੀ ਹੋਈ ਜਿੱਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News