ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ

Saturday, Jul 11, 2026 - 11:12 AM (IST)

ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ

ਜਲੰਧਰ/ਚੰਡੀਗੜ੍ਹ (ਵਿਸ਼ੇਸ਼)- ਅਮਰੀਕਾ ਦੀ ਸੰਘੀ ਜਾਂਚ ਏਜੰਸੀ ਵੱਲੋਂ ਕੌਮਾਂਤਰੀ ਫਿਰੌਤੀ ਅਤੇ ਸੰਗਠਿਤ ਅਪਰਾਧ ਮਾਮਲੇ ’ਚ ਪੰਜਾਬ ਪੁਲਸ ਦੇ ਇਕ ਇੰਸਪੈਕਟਰ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਦੀ ਨਿਰਪੱਖ ਅਤੇ ਵਿਆਪਕ ਜਾਂਚ ਹੋਣ ’ਤੇ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ:  ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert

ਰੰਧਾਵਾ ਨੇ ਕਿਹਾ ਕਿ ਐੱਫ਼. ਬੀ. ਆਈ. ਨੇ ਪੰਜਾਬ 'ਚ ਗੈਂਗਸਟਰਾਂ ਨੂੰ ਲੈ ਕੇ ਜੋ ਤੱਥ ਉਜਾਗਰ ਕੀਤੇ ਹਨ, ਉਨ੍ਹਾਂ ਤੋਂ ਪੰਜਾਬ ਸਰਕਾਰ ਪੂਰੀ ਤਰ੍ਹਾਂ ਜਾਣੂੰ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਸ ਦੀ ਬਾਰਡਰ ਰੇਂਜ ’ਚ ਸਾਲਾਂ ਤੱਕ ਤਾਇਨਾਤ ਰਹੇ ਅਧਿਕਾਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਇਕ ਬਹੁਤ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ ਦੇ ਨੈੱਟਵਰਕ ਲੰਬੇ ਸਮੇਂ ਤੋਂ ਸਰਗਰਮ ਰਹੇ ਹਨ ਅਤੇ ਇਸ ਪੂਰੇ ਤੰਤਰ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ। ਜੇਲ੍ਹਾਂ ਦੇ ਅੰਦਰੋਂ ਗੈਂਗਸਟਰਾਂ ਵੱਲੋਂ ਆਪਣੇ ਅਪਰਾਧਿਕ ਨੈੱਟਵਰਕ ਚਲਾਉਣ ਦੀ ਗੱਲ ਗੰਭੀਰ ਹੈ। ਉਨ੍ਹਾਂ ਮੁਤਾਬਕ ਜੇਕਰ ਅਪਰਾਧੀ ਜੇਲਾਂ ਤੋਂ ਹੀ ਫਿਰੌਤੀ, ਕਤਲ ਅਤੇ ਹੋਰ ਅਪਰਾਧਿਕ ਸਰਗਰਮੀਆਂ ਦਾ ਸੰਚਾਲਨ ਕਰ ਰਹੇ ਹਨ, ਤਾਂ ਇਹ ਨਾ ਸਿਰਫ਼ ਪੰਜਾਬ ਸਰਕਾਰ ਸਗੋਂ ਕੇਂਦਰ ਸਰਕਾਰ ਲਈ ਵੀ ਸ਼ਰਮਿੰਦਗੀ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ:  ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News