ਸੁਖਜਿੰਦਰ ਰੰਧਾਵਾ ਦਾ PM ਮੋਦੀ 'ਤੇ ਵੱਡਾ ਹਮਲਾ, ਕਿਹਾ-ਕੇਂਦਰ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਨਾ ਮਾਰੇ

Wednesday, Mar 02, 2022 - 05:18 PM (IST)

ਸੁਖਜਿੰਦਰ ਰੰਧਾਵਾ ਦਾ PM ਮੋਦੀ 'ਤੇ ਵੱਡਾ ਹਮਲਾ, ਕਿਹਾ-ਕੇਂਦਰ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਨਾ ਮਾਰੇ

ਜਲੰਧਰ (ਧਵਨ)– ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਨਾ ਮਾਰੇ। ਉਨ੍ਹਾਂ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਵੱਲੋਂ ਹੋਰ ਸੂਬਿਆਂ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰਨ ਦੇ ਮਾਮਲੇ ’ਚ ਕੇਂਦਰ ਦੀ ਨੁਕਤਾਚੀਨੀ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਵਿਚ ਹੁਣ ਤਕ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਹੁੰਦੀਆਂ ਆਈਆਂ ਹਨ, ਜੋਕਿ ਪੀ. ਸੀ. ਐੱਸ. ਕੇਡਰ ’ਚੋਂ ਲਏ ਜਾਂਦੇ ਸਨ। ਹੁਣ ਪਹਿਲੀ ਵਾਰ ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਡੇਮਾਨ ਤੋਂ ਅਧਿਕਾਰੀਆਂ ਨੂੰ ਚੰਡੀਗੜ੍ਹ ਵਿਚ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਵੀ ਹਾਲਤ ’ਚ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ: ਹਫ਼ਤਾ ਪਹਿਲਾਂ ਯੂਕ੍ਰੇਨ ਗਿਆ ਪੰਜਾਬੀ ਨੌਜਵਾਨ, ਮਾਂ ਬੋਲੀ- ਫੋਨ ਕੱਟਦਿਆਂ ਹੀ ਵਧ ਜਾਂਦੀਆਂ ਦਿਲ ਦੀਆਂ ਧੜਕਨਾਂ

ਰੰਧਾਵਾ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਵਿਚ ਵੀ ਪੰਜਾਬ ਦੀ ਨੁਮਾਇੰਦਗੀ ਨੂੰ ਖ਼ਤਮ ਕੀਤਾ ਗਿਆ ਹੈ। ਇਸ ਤੋਂ ਵੀ ਕੇਂਦਰ ਸਰਕਾਰ ਦੀ ਨੀਅਤ ’ਤੇ ਸ਼ੱਕ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੌਲੀ ਰਫ਼ਤਾਰ ਨਾਲ ਯੂਕ੍ਰੇਨ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਅਨੇਕਾਂ ਨੌਜਵਾਨ ਯੂਕ੍ਰੇਨ ਵਿਚ ਫਸੇ ਹੋਏ ਹਨ। ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਪਾਈ ਜਾ ਰਹੀ ਹੈ।

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਵੱਧ ਗਿਣਤੀ ਵਿਚ ਭਾਰਤੀ ਜਹਾਜ਼ਾਂ ਨੂੰ ਯੂਕ੍ਰੇਨ ਦੇ ਆਸ-ਪਾਸ ਭੇਜ ਕੇ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਏ। ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆਰਥੀਆਂ ਨਾਲ ਯੂਕ੍ਰੇਨ ਦੀ ਹੱਦ ਨੇੜੇ ਕੀਤੀ ਜਾ ਰਹੀ ਬਦਸਲੂਕੀ ਦੀਆਂ ਮਿਲ ਰਹੀਆਂ ਖ਼ਬਰਾਂ ਮਨੁੱਖਤਾ ਦੇ ਖ਼ਿਲਾਫ਼ ਹਨ। ਭਾਰਤ ਸਰਕਾਰ ਨੂੰ ਇਹ ਮਾਮਲਾ ਸਬੰਧਤ ਦੇਸ਼ਾਂ ਦੀਆਂ ਸਰਕਾਰਾਂ ਦੇ ਸਾਹਮਣੇ ਚੁੱਕਣਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਪ੍ਰਿੰਸੀਪਲ ਵੱਲੋਂ ਕੁੜੀਆਂ ਨਾਲ ਕੀਤੇ ਗਏ ਯੌਨ ਸ਼ੋਸ਼ਣ ਦੇ ਮਾਮਲੇ 'ਚ ਰੂਪਨਗਰ ਪੁਲਸ ਦਾ ਵੱਡਾ ਐਕਸ਼ਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News